Thursday, July 16, 2026

ਸੀਵਰੇਜ਼ ਸਫ਼ਾਈ ਦੀ ਮਸ਼ੀਨ ਲਈ ਸੋਨੀ ਨੇ ਨਗਰ ਨਿਗਮ ਨੂੰ ਦਿੱਤੇ 50 ਲੱਖ

ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਅੰਮ੍ਰਿਤਸਰ ਦੇ ਅੰਦਰੂਨੀ ਹਿੱਸੇ, ਜਿਥੇ ਕਿ ਸੀਵਰੇਜ਼ ਦੀ ਸਫ਼ਾਈ ਦੀ ਵੱਡੀ ਸਮੱਸਿਆ ਹੈ, ਉਸ ਦਾ ਹੱਲ ਕਰਦੇ ਹੋਏ ਸੀਵਰੇਜ਼ ਦੀ ਸਫ਼ਾਈ ਲਈ ‘ਸੁਪਰ ਸੱਕਰ’ ਮਸ਼ੀਨ ਖਰੀਦਣ ਲਈ ਪੰਜਾਬ ਸਰਕਾਰ ਵਲੋਂ 50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਨਗਰ ਨਿਗਮ ਨੂੰ ਦਿੱਤੀ।ਸੋਨੀ ਨੇ ਦੱਸਿਆ ਕਿ ਸ਼ਹਿਰ ਦੇ ਅੰਦਰੂਨੀ ਹਿੱਸੇ ਵਿੱਚ ਸਫ਼ਾਈ ਨਾ ਹੋਣ ਕਾਰਨ ਕਈ ਵਾਰ ਸੀਵਰੇਜ਼ ਬੰਦ ਹੋਣ ਦੀ ਸਮੱਸਿਆ ਆ ਜਾਂਦੀ ਹੈ।
                   ਮੇਅਰ ਕਰਮਜੀਤ ਸਿੰਘ ਰਿੰਟੂ ਨੇ ਇਸ ਸਹਾਇਤਾ ਲਈ ਸੋਨੀ ਦਾ ਧੰਨਵਾਦ ਕਰਦੇ ਕਿਹਾ ਕਿ ਭਾਵੇਂ ਉਹ ਸਮਾਰਟ ਸਿਟੀ ਤਹਿਤ ਸ਼ਹਿਰ ਦੇ ਵੱਡੇ ਕੰਮ ਕਰ ਰਹੇ ਹਾਂ, ਪਰ ਇਸ ਮਸ਼ੀਨ ਦੀ ਖਰੀਦ ਨਾਲ ਸਾਡੇ ਸੀਵਰੇਜ ਸਿਸਟਮ ਨੂੰ ਮਜ਼ਬੂਤੀ ਮਿਲੇਗੀ ਅਤੇ ਕਰਮਚਾਰੀਆਂ ਤੋਂ ਵਰਕ ਲੋਡ ਵੀ ਘੱਟ ਹੋਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਨਿਗਮ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਵਿਕਾਸ ਸੋਨੀ, ਗੁਰਦੇਵ ਸਿੰਘ ਦਾਰਾ, ਅਸ਼ਵਨੀ ਪੱਪੂ, ਧਰਮਵੀਰ ਸਰੀਨ ਅਤੇ ਹੋਰ ਪਤੰਵਤੇ ਵੀ ਹਾਜ਼ਰ ਸਨ।

Check Also

ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ

‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …