ਸੰਗਰੂਰ, 30 ਸਤੰਬਰ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਖੇਤੀ ਸਬੰਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਦੀ
ਸਾਂਝੀ ਕਮੇਟੀ ਵਲੋਂ 1 ਅਕਤੂਬਰ ਤੋਂ ਰੇਲਾਂ ਰੋਕਣ ਦੇ ਦਿੱਤੇ ਸੱਦੇ ਦੀ ਤਿਆਰੀ ਕਰਵਾਉਣ ਲਈ ਅੱਜ ਕਿਰਤੀ ਕਿਸਾਨ ਯੂਨੀਅਨ ਦੀ ਜਿਲ੍ਹੇ ਦੀ ਮੀਟਿੰਗ ਭਜਨ ਸਿੰਘ ਢੱਡਰੀਆਂ ਦੀ ਪ੍ਰਧਾਨਗੀ ਹੇਠ ਸੰਗਰੂਰ ਵਿਖੇ ਹੋਈ।
ਮੀਟਿੰਗ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ ਵਲੋਂ ਅੰਦੋਲਨ ਦੀ ਵਿਉਂਤਬੰਦੀ ਬਾਰੇ ਸੂਬਾ ਕਮੇਟੀ ਦੇ ਫੈਸਲਿਆਂ ਬਾਰੇ ਦੱਸਿਆ ਗਿਆ ਤੇ 1 ਅਕਤੂਬਰ ਦੇ ਰੇਲ ਰੋਕੂ ਅੰਦੋਲਨ ਵਿੱਚ ਵਧ ਚੜ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਅਤੇ ਤਿਆਰੀ ਸਬੰਧੀ ਡਿਊਟੀਆਂ ਲਾਈਆਂ ਗਈਆਂ।ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ 29 ਸਤੰਬਰ ਨੂੰ ਪਿੰਡਾਂ ਚ ਲੋਕਾਂ ਨੂੰ ਇਸ ਅੰਦੋਲਨ ਵਿੱਚ ਸ਼ਾਮਲ ਹੋਣ ਦਾ ਸੁਨੇਹਾ ਦੇਣ ਲਈ ਝੰਡਾ ਮਾਰਚ ਕੱਢਣ ਦਾ ਫ਼ੈਸਲਾ ਕੀਤਾ ਗਿਆ ।
ਮੀਟਿੰਗ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਜਿਲ੍ਹਾ ਕਨਵੀਨਰ ਜਸਦੀਪ ਸਿੰਘ, ਬੱਗਾ ਸਿੰਘ ਤੇ ਚਮਕੌਰ ਸਿੰਘ ਬਹਾਦਰਪੁਰ, ਰਵਿੰਦਰ ਸਿੰਘ ਤਕੀਪੁਰ, ਮਨਿੰਦਰਪਾਲ ਸਿੰਘ ਬੱਬੂ, ਅਵਤਾਰ ਸਿੰਘ, ਜਸਵੀਰ ਸਿੰਘ ਤੇ ਸੁੱਖ ਸਾਹੋਕੇ, ਤੇਜਿੰਦਰ ਸਿੰਘ, ਜੋਬਨਪ੍ਰੀਤ ਸਿੰਘ ਤੇ ਖੁਸ਼ਦਿਲ ਢੱਡਰੀਆਂ, ਬਲਵਿੰਦਰ ਸਿੰਘ ਜੱਗੀ, ਸ਼ਿੰਦਾ ਸਿੰਘ, ਰਾਜਾ ਸਿੰਘ ਜੈਦ, ਬਹਾਦਰ ਸਿੰਘ ਤੇ ਗੁਰਮੇਲ ਸਿੰਘ ਲੌਂਗੋਵਾਲ, ਹਰਮਿੰਦਰ ਸਿੰਘ ਬਿੱਲਾ ਤੇ ਗੁਰਪ੍ਰੀਤ ਸਿੰਘ ਲੋਹਾਖੇੜਾ, ਕਰਮਜੀਤ ਸਿੰਘ, ਅੰਮ੍ਰਿਤਪਾਲ ਸਿੰਘ ਤੇ ਗੁਰਪ੍ਰੀਤ ਸਿੰਘ ਸਤੀਪੁਰਾ ਸਮੇਤ ਵੱਡੀ ਗਿਣਤੀ ਵਰਕਰ ਹਾਜ਼ਰ ਸਨ।
Check Also
ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ
ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …
Punjab Post Daily Online Newspaper & Print Media