Sunday, March 15, 2026

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਵਲੋਂ ਜਿਲ੍ਹਾ ਪੱਧਰੀ ਤਾਲਮੇਲ ਤੇ ਨਿਗਰਾਨ ਕਮੇਟੀ ਦੀ ਪਲੇਠੀ ਮੀਟਿੰਗ

ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਅਧਿਕਾਰੀਆਂ ਨੂੰ ਸਖਤ ਹਦਾਇਤਾਂ

ਕਪੂਰਥਲਾ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਕੌਮੀ ਗਰੀਨ ਟ੍ਰਿਬਿਊਨਲ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਝੋਨੇ ਦੀ ਕਟਾਈ ਪਿੱਛੋਂ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਜਿਲ੍ਹਾ ਕਪੂਰਥਲਾ ਵਿਚ ਗਠਿਤ ਕੀਤੀ ਗਈ ਜਿਲ੍ਹਾ ਪੱਧਰੀ ਤਾਲਮੇਲ ਤੇ ਨਿਗਰਾਨ ਕਮੇਟੀ ਦੀ ਅੱਜ ਪਲੇਠੀ ਮੀਟਿੰਗ ਕੀਤੀ ਗਈ, ਜਿਸ ਵਿਚ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਤੇ ਐਸ.ਐਸ.ਪੀ ਕਪੂਰਥਲਾ ਜਸਪ੍ਰੀਤ ਸਿੰਘ ਸਿੱਧੂ ਨੇ ਸ਼ਿਰਕਤ ਕੀਤੀ।
               ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦਸਿਆ ਕਿ ਜਿਲ੍ਹੇ ਅੰਦਰ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਿੰਡ ਪੱਧਰ ਤੱਕ ਟੀਮਾਂ ਦਾ ਗਠਨ ਕੀਤਾ ਗਿਆ ਹੈ ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁਧ ਸਖਤ ਕਾਰਵਾਈ ਕੀਤੀ ਜਾਵੇਗੀ।ਉਨਾਂ ਕਿਹਾ ਕਿ ਇਸ ਵਾਰ ਕਰੋਨਾ ਕਾਰਨ ਸਾਡੀ ਜਿੰਮੇਵਾਰੀ ਹੋਰ ਵੀ ਵਧ ਗਈ ਹੈ ਕਿ ਲੋਕ ਪਰਾਲੀ ਨੂੰ ਅੱਗ ਨਾ ਲਾਉਣ ਕਿਉਂਕਿ ਕਰੋਨ ਕਾਰਨ ਪਹਿਲਾਂ ਹੀ ਪਾਜ਼ਟਿਵ ਲੋਕਾਂ ਨੂੰ ਆਕਸੀਜਨ ਦੀ ਕਮੀ ਦਾ ਸਾਹਮਣਾ ਕਰਨਾ ਪੈਂਦਾ ਹੈ।
                 ਐਸ.ਐਸ.ਪੀ ਕਪੂਰਥਲਾ ਜਸਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਪੁਲਿਸ ਵਿਭਾਗ ਵਲੋਂ ਤਾਲਮੇਲ ਟੀਮਾਂ ਤੇ ਜ਼ਮੀਨੀ ਪੱਧਰ `ਤੇ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਵਿਊਂਤਬੰਦੀ ਕੀਤੀ ਗਈ ਹੈ ਅਤੇ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ।ਖੇਤੀਬਾੜੀ ਵਿਭਾਗ ਕਪੂਰਥਲਾ ਦੇ ਅਧਿਕਾਰੀਆਂ ਨੇ ਦੱਸਿਆ ਕਿ ਵਿਭਾਗ ਦੇ ਦਫਤਰ ਵਿਖੇ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਮੋਬਾਇਲ ਨੰਬਰ 79730-51480 ਹੈ।ਇਸ ਤੋਂ ਇਲਾਵਾ ਮੁੱਖ ਖੇਤੀਬਾੜੀ ਅਫਸਰ ਕਪੂਰਥਲਾ ਨਾਲ 98761-27512 ਤੇ ਖੇਤੀਬਾੜੀ ਅਫਸਰ ਕਪੂਰਥਲਾ ਨਾਲ 88720-07524 `ਤੇ ਅੱਗ ਲੱਗਣ ਦੀ ਘਟਨਾ ਸਬੰਧੀ ਜਾਣਕਾਰੀ ਦਿੱਤੀ ਜਾ ਸਕਦੀ ਹੈ।
                  ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਦੀ ਸਾਂਭ ਲਈ ਪੰਚਾਇਤ ਦੀ ਜ਼ਮੀਨ ਦੀ ਵਰਤੋਂ ਦੇ ਨਾਲ-ਨਾਲ ਸਰਕਾਰੀ ਤੇ ਗੈਰ ਸਰਕਾਰੀ ਗਊਸ਼ਾਲਾ ਦੀ ਵਰਤੋਂ ਕੀਤੀ ਜਾ ਸਕਦੀ ਹੈ।
                  ਉਨਾਂ ਨਾਲ ਹੀ ਸਪੱਸ਼ਟ ਕੀਤਾ ਕਿ ਬਿਨਾਂ ਸੁਪਰ ਐਸ.ਐਮ.ਐਸ ਲੱਗੀਆਂ ਮਸ਼ੀਨਾਂ ਨੂੰ ਕਟਾਈ ਨਹੀਂ ਕਰਨ ਦਿੱਤੀ ਜਾਵੇਗੀ।
ਮੀਟਿੰਗ ਦੌਰਾਨ ਮਨਦੀਪ ਸਿੰਘ ਐਸ.ਪੀ, ਵਰਿੰਦਰਪਾਲ ਸਿੰਘ ਐਸ.ਡੀ.ਐਮ, ਡਾ. ਨਾਜ਼ਰ ਸਿੰਘ ਮੁੱਖ ਖੇਤੀਬਾੜੀ ਅਫਸਰ, ਲਖਵਿੰਦਰ ਸਿੰਘ ਡੀ.ਡੀ.ਪੀ.ਓ, ਕੁਲਦੀਪ ਸਿੰਘ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਵਨੀਤ ਸੇਠੀ ਐਸ.ਡੀ.ਓ, ਰਵਿੰਦਰ ਸਿੰਘ ਜਿਲ੍ਹਾ ਮੰਡੀ ਅਫਸਰ, ਅਸ਼ਵਨੀ ਕੁਮਾਰ ਖੇਤੀਬਾੜੀ ਅਫਸਰ, ਜਗਦੀਸ਼ ਸਿੰਘ ਖੇਤੀਬਾੜੀ ਇੰਜੀਨੀਅਰ, ਹਰਕਮਲ ਪ੍ਰਿਤਪਾਲ ਸਿੰਘ ਭਰੋਤ ਖੇਤੀਬਾੜੀ ਅਫਸਰ, ਮਨਜੀਤ ਸਿੰਘ ਤੇ ਕਰਨਲ ਗੁਰਜਿੰਦਰ ਸਿੰਘ ਜੀ.ਓ.ਜੀ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …