ਅੰਮ੍ਰਿਤਸਰ, 30 ਸਤੰਬਰ (ਸੰਧੂ) – ਕੁਦਰਤੀ ਆਫਤ ਕੋਰੋਨਾ ਮਹਾਂਮਾਰੀ ਦੌਰਾਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸਰਕਾਰੀ ਤੇ ਗੈਰ ਸਰਕਾਰੀ ਕੋਰੋਨਾ ਯੋਧਿਆਂ ਨੂੰ
ਪੰਜਾਬ ਸਰਕਾਰ ਵਲੋਂ ਵੱਕਾਰੀ ਸਨਮਾਨ ‘ਮਿਸ਼ਨ ਫਤਹਿ ਵਾਰੀਅਰ’ ਦੇ ਕੇ ਸਨਮਾਨਿਆ ਜਾ ਰਿਹਾ ਹੈ।ਇਸੇ ਸਿਲਸਿਲੇ ਤਹਿਤ ਪੰਜਾਬ ਸਿੱਖਿਆ ਵਿਭਾਗ ਵਲੋਂ ਜਿਲ੍ਹੇ ਵਿੱਚ ਤਾਇਨਾਤ ਡਿਪਟੀ ਡੀ.ਈ.ਓ ਸੈਕੰਡਰੀ ਹਰਭਗਵੰਤ ਸਿੰਘ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ ਹੈ।ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਹਸਤਾਖਰਾਂ ਸਮੇਤ ਵਿਸ਼ੇਸ਼ ਸਰਟੀਫੀਕੇਟ ਜਾਰੀ ਕਰਕੇ “ਕੋਰੋਨਾ ਯੋਧਿਆਂ” ਦੀ ਕਾਰਗੁਜ਼ਾਰੀ ਨੂੰ ਤਸਦੀਕ ਕੀਤਾ ਜਾ ਰਿਹਾ ਹੈ।
ਡਿਪਟੀ ਡੀ.ਈ.ਓ ਸੈਕੰਡਰੀ ਹਰਭਗਵੰਤ ਸਿੰਘ ਜੋ ਕਿ ਵਿੱਦਿਅਕ ਖੇਤਰ ਦੀ ਇੱਕ ਜਾਣੀ-ਪਛਾਣੀ ਹਸਤੀ ਹੋਣ ਦੇ ਨਾਲ-ਨਾਲ ਆਪਣੇ ਸਰਕਾਰੀ ਅਹੁੱਦੇ ਅਤੇ ਰੁਤਬੇ ਦੇ ਚੱਲਦਿਆਂ ਵਿਭਾਗ ਦੀ ਕਾਰਜ਼ਸ਼ੈਲੀ ਨੂੰ ਬੇਹਤਰ ਅਤੇ ਚੁਸਤ ਦਰੁਸਤ ਬਣਾਉਣ ਲਈ ਵੀ ਹਮੇਸ਼ਾਂ ਯਤਨਸ਼ੀਲ ਰਹਿੰਦੇ ਹਨ।ਕੋਰੋਨਾ ਮਹਾਂਮਾਰੀ ਦੇ ਦੌਰਾਨ ਉਨ੍ਹਾਂ ਵੱਲੋਂ ਬੇਮਿਸਾਲ ਵਿਭਾਗੀ ਤੇ ਸਮਾਜ ਸੇਵੀ ਸੇਵਾਵਾਂ ਨਿਭਾਈਆਂ ਗਈਆਂ ਹਨ।ਜਿਸ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਉਨਾਂ ਨੂੰ ਵਿਸ਼ੇਸ਼ ਤੋਰ ‘ਤੇ ਸਨਮਾਨਿਤ ਕੀਤਾ ਗਿਆ ਹੈ।
ਡਿਪਟੀ ਡੀ.ਈ.ਓ ਸੈਕੰਡਰੀ ਹਰਭਗਵੰਤ ਸਿੰਘ ਨੇ ਕਿਹਾ ਕਿ ਉਹ ਪੰਜਾਬ ਸਰਕਾਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਸਿੱਖਿਆ ਵਿਭਾਗ ਅਤੇ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਿੰਦਰਬੀਰ ਸਿੰਘ ਦਾ ਧੰਨਵਾਦੀ ਹਨ।
Check Also
ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …
Punjab Post Daily Online Newspaper & Print Media