ਪਠਾਨਕੋਟ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਚੱਲਦਿਆਂ ਵਿਧਾਇਕ ਸ੍ਰੀ ਅਮਿਤ ਵਿੱਜ ਨੇ ਸਿਵਲ ਹਸਪਤਾਲ ਪ੍ਰਬੰਧਨ ਪਠਾਨਕੋਟ ਨਾਲ ਇੱਕ
ਰੀਵਿਊ ਮੀਟਿੰਗ ਸਿਵਲ ਹਸਪਤਾਲ ਪਠਾਨਕੋਟ ਵਿਖੇ ਆਯੋਜਿਤ ਕੀਤੀ ਗਈ।ਡਾ. ਜੁਗਲ ਕਿਸ਼ੋਰ ਸਿਵਲ ਸਰਜਨ ਪਠਾਨਕੋਟ, ਡਾ. ਭੁਪਿੰਦਰ ਸਿੰਘ ਐਸ.ਐਮ.ਓ ਪਠਾਨਕੋਟ, ਡਾ. ਸੈਰੀਨ, ਡਾ. ਸੁਨੀਲ ਚੰਦ, ਡਾ. ਸਰਬਜੀਤ ਕੌਰ ਅਤੇ ਹੋਰ ਸਬੰਧਤ ਅਧਿਕਾਰੀ ਵੀ ਹਾਜ਼ਰ ਸਨ।
ਹਲਕਾ ਪਠਾਨਕੋਟ ਵਿਧਾਇਕ ਵਿੱਜ ਨੇ ਕਿਹਾ ਕਿ ਸਭ ਤੋਂ ਪਹਿਲਾਂ ਉਹ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਸਿਹਤ ਮੰਤਰੀ ਪੰਜਾਬ ਦਾ ਧੰਨਵਾਦੀ ਹਨ ਜਿੰਨਾਂ ਵਲੋਂ ਕੀਤੀ ਹਰ ਬੇਨਤੀ ਪ੍ਰਵਾਨ ਕਰ ਲਈ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵੱਲੋਂ ਕੋਵਿਡ 19 ਦੇ ਚਲਦਿਆਂ ਕਰੋਨਾ ਮਰੀਜਾਂ ਨੂੰ ਤਾਂ ਦੇਖ ਹੀ ਰਹੇ ਹਨ ਇਸ ਦੇ ਨਾਲ ਬਾਕੀ ਮਰੀਜ ਜੋ ਹੋਰ ਬੀਮਾਰੀਆਂ ਦੇ ਇਲਾਜ ਲਈ ਸਿਵਲ ਹਸਪਤਾਲ ਪਹੁੰਚ ਰਹੇ ਹਨ ਉਨ੍ਹਾਂ ਦੀਆਂ ਸੁਵਿਧਾਵਾਂ ਦਾ ਵੀ ਧਿਆਨ ਰੱਖਿਆ ਜਾਵੇ। ਕੋਵਿਡ ਦੀ ਗੱਲ ਕਰੀਏ ਤਾਂ ਚਿੰਤਪੂਰਨੀ ਮੈਡੀਕਲ ਕਾਲਜ ਬੰਧਾਨੀ ਜੋ ਆਈਸੋਲੇਸ਼ਨ ਸੈਂਟਰ ਬਣਾਇਆ ਗਿਆ ਹੈ।ਉੱਥੇ ਕਰੋਨਾ ਮਰੀਜਾਂ ਦੀ ਜਰੂਰਤ ਨੂੰ ਧਿਆਨ ਵਿੱਚ ਰੱਖਦਿਆਂ ਹਰ ਤਰ੍ਹਾਂ ਦਾ ਪ੍ਰਬੰਧ ਕੀਤਾ ਗਿਆ ਹੈ। ਜੋ ਪ੍ਰਾਈਵੇਟ ਹਸਪਤਾਲ ‘ਚ ਜਾਣਾ ਪਸੰਦ ਕਰਦੇ ਹਨ ਤਾਂ ਉਨ੍ਹਾਂ ਲਈ ਸ਼ਹਿਰ ਦੇ 18 ਹਸਪਤਾਲਾਂ ਨਾਲ ਤਾਲਮੇਲ ਕੀਤਾ ਗਿਆ ਹੈ ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਹੋਮ ਆਈਸੋਲੇਟ ਕਰਨ ਲਈ ਕਰੋਨਾ ਫਤਿਹ ਕਿੱਟਾਂ ਭੇਜੀਆਂ ਗਈਆਂ ਹਨ। ਜਿਲ੍ਹਾ ਪ੍ਰਸਾਸਨ ਵੱਲੋਂ ਕੋਵਿਡ 19 ਦੇ ਚੱਲਦਿਆਂ 6 ਵਾਰਡ ਸਰਵੈਂਟ ਅਤੇ 6 ਸਟਾਫ ਨਰਸਾਂ ਨੂੰ ਨਿਯੁੱਕਤ ਕੀਤੇ ਜਾਣ ਦੀ ਜਲਦੀ ਮਨਜ਼ੂਰੀ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪਹਿਲਾ ਜਿਨ੍ਹਾਂ ਕਰੋਨਾ ਮਰੀਜਾਂ ਨੂੰ ਬਾਹਰ ਸ਼ਿਫਟ ਕੀਤਾ ਜਾਂਦਾ ਸੀ ਹੁਣ ਜਿਆਦਾ ਤਰ ਮਰੀਜਾਂ ਦਾ ਇਲਾਜ ਸੀ.ਐਮ.ਸੀ ਵਿਖੇ ਹੀ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਪਠਾਨਕੋਟ ਦੇ ਮੁੱਖ ਦੁਆਰ ‘ਤੇ 24 ਲੱਖ ਰੁਪਏ ਦੀ ਲਾਗਤ ਨਾਲ ਸ਼ੈਡ ਬਣਾਏ ਜਾਣਗੇ ਤਾਂ ਜੋ ਮੀਂਹ ਦੇ ਦਿਨਾਂ ਵਿੱਚ ਜੋ ਲੋਕ ਹਸਪਤਾਲ ਵਿੱਚ ਇਲਾਜ ਲਈ ਆਉਂਦੇ ਹਨ ਉਨ੍ਹਾਂ ਨੂੰ ਪ੍ਰਸ਼ੇਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media