Saturday, August 8, 2026

ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਸ੍ਰੀ ਸਾਂਈ ਕਾਲਜ ਵਿਖੇ ਲਗਾਇਆ ਰੋਜ਼ਗਾਰ ਮੇਲਾ

ਰੋਜਗਾਰ ਮੇਲੇ ਦੋਰਾਨ ਚੁਣੇ ਪ੍ਰਾਰਥੀਆਂ ਨੂੰ ਡੀ.ਸੀ ਨੇ ਦਿੱਤੇ ਆਫਰ ਲੈਟਰ

ਪਠਾਨਕੋਟ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਚਲਾਏ ਗਏ ਰੋਜ਼ਗਾਰ ਮਿਸ਼ਨ ਤਹਿਤ, ਬੇ-ਰੋਜ਼ਗਾਰ ਨੌਜਵਾਨਾਂ ਲਈ ਨੌਕਰੀਆਂ ਸਬੰਧੀ ਸਤੰਬਰ ਮਹੀਨੇ ਦੌਰਾਨ ਰਾਜ ਪੱਧਰੀ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਅਧੀਨ ਜਿਲ੍ਹਾ ਪਠਾਨਕੋਟ ਵਿੱਚ ਮੈਗਾ ਤੀਸਰੇ ਰੋਜਗਾਰ ਮੇਲੇ ਦਾ ਆਯੋਜਨ ਸ੍ਰੀ ਸਾਈਂ ਗਰੁੱਪ ਆਫ ਇੰਸਟੀਚਿਊਟ ਬਧਾਨੀ ਵਿਖੇ ਕੀਤਾ ਗਿਆ।ਇਸ ਰੋਜ਼ਗਾਰ ਮੇਲੇ ਵਿੱਚ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।
              ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਦੌਰਾਨ ਕੋਵਿਡ-19 ਦੇ ਚੱਲਦਿਆਂ ਮੈਨੂਅਲ ਇੰਟਰਵਿਊ ਦੇ ਨਾਲ ਨਾਲ ਆਨਲਾਈਨ ਇੰਟਰਵਿਊ ਲਏ ਜਾਣ ਦੀ ਵੀ ਵਿਵਸਥਾ ਕੀਤੀ ਗਈ ਹੈ।ਰੋਜ਼ਗਾਰ ਮੇਲੇ ‘ਚ 34 ਕੰਪਨੀਆਂ ਨੇ ਆਫਲਾਈਨ ਤੇ ਆਨਲਾਈਨ ਇੰਟਰਵਿਊ ਲਈ।ਮੇਲੇ ‘ਚ ਇੰਟਰਵਿਊ ਲਈ 1000 ਤੋਂ ਵੱਧ ਪ੍ਰਾਰਥੀਆਂ ਵਲੋਂ ਰਜਿਸਟ੍ਰੇਸ਼ਨ ਕਰਵਾਈ ਗਈ ਅਤੇ 844 ਪ੍ਰਾਰਥੀਆਂ ਦੀ ਵੱਖ-ਵੱਖ ਕੰਪਨੀਆਂ ਵਲੋਂ ਚੋਣ ਕੀਤੀ ਗਈ।ਚੁਣੇ ਗਏ ਕੁੱਝ ਪ੍ਰਾਰਥੀਆਂ ਨੂੰ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਆਫਰ ਲੈਟਰ ਵੀ ਦਿੱਤੇ ਗਏ।
                  ਵਧੀਕ ਡਿਪਟੀ ਕਮਿਸ਼ਨਰ ਵਿਕਾਸ ਬਲਰਾਜ ਸਿੰਘ ਨੇ ਦੱਸਿਆ ਗਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਦੌਰਾਨ ਕੋਵਿਡ-19 ਦੀਆਂ ਹਦਇਤਾਂ ਦੀ ਪਾਲਣਾ ਕਰਦੇ ਹੋਏ ਸੈਨੇਟਾਈਜ਼ਰ, ਥਰਮਲ ਸਕੈਨਰ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਰੋਜ਼ਗਾਰ ਮੇਲੇ ਦੌਰਾਨ ਹਾਜਰ ਹੋਣ ਵਾਲੇ ਪ੍ਰਾਰਥੀਆਂ ਨੂੰ ਮੁਫਤ ਮਾਸਕ ਵੀ ਦਿੱਤੇ ਗਏ।
ਸ਼੍ਰੀ ਸਾਈਂ ਗਰੁੱਪ ਆਫ ਇੰਸਟੀਚਿਊਟ ਦੇ ਸੀ.ਐਮ.ਡੀ ਤੁਸ਼ਾਰ ਪੁੰਜ ਅਤੇ ਉਨ੍ਹਾਂ ਦੀ ਮੈਨਜਮੈਂਟ ਵਲੋਂ ਡਿਪਟੀ ਕਮਿਸ਼ਨਰ ਦਾ ਕਾਲਜ ਪਹੁੰਚਣ ‘ਤੇ ਸਵਾਗਤ ਕੀਤਾ ਗਿਆ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਭਵਿੱਖ ਵਿੱਚ ਵੀ ਇਸ ਇੰਸਟੀਚਿਊਟ ਵਿਖੇ ਰੋਜ਼ਗਾਰ ਮੇਲੇ ਕਰਵਾਉਂਦੇ ਰਹਿਣਗੇ।
                    ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਗੁਰਮੇਲ ਸਿੰਘ ਵਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਫਾਇਦਾ ਉਠਾਉਣ ਅਤੇ ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਊਰੋ ਪਠਾਨਕੋਟ ਦੇ ਹੈਲਪਲਾਈਨ ਨੰਬਰ 7657825214 ‘ਤੇ ਸਪੰਰਕ ਕਰ ਸਕਦੇ ਹਨ।ਰੋਜ਼ਗਾਰ ਮੇਲੇ ਦੌਰਾਨ ਸ਼੍ਰੀ ਸਾਈਂ ਕਾਲਜ ਦੇ ਡਾਇਰੈਕਟਰ ਜਨਰਲ ਪ੍ਰੋ. ਸਵਤੰਤਰ ਕੁਮਾਰ, ਪਿੰਸੀਪਲ ਵਿਪਨ ਗੁਪਤਾ, ਸੁਲਾਖਸ਼ਿਆ ਕੁਮਾਰ ਪਲੇਸਮੈਂਟ ਅਫਸਰ, ਅਸਵਨੀ ਕੁਮਾਰ ਅਤੇ ਮੋਹਿਤ ਕੁਮਾਰ, ਰੋਜ਼ਗਾਰ ਬਿਊਰੋ ਪਠਾਨਕੋਟ ਤੋਂ ਰਾਕੇਸ਼ ਕੁਮਾਰ ਅਤੇ ਸਮੂਹ ਸਟਾਫ ਹਾਜਰ ਸਨ।ਡਿਪਟੀ ਕਮਿਸ਼ਨਰ ਵਲੋਂ ਕਾਲਜ ਦੀ ਪੂਰੀ ਮੈਨੇਜਮੈਂਟ ਵਲੋਂ ਰੋਜ਼ਗਾਰ ਮੇਲੇ ਸਬੰਧੀ ਕੀਤੇ ਗਏ ਪ੍ਰਬੰਧ ਲਈ ਧੰਨਵਾਦ ਕੀਤਾ ਗਿਆ।

Check Also

Bbk Dav participates in Nasha Mukt Yuva for Viksit Bharat Sankalp Abhiyan inaugurated by Hon’ble PM Modi

Amritsar, August 7 (Punjab Post Bureau) – BBK DAV College for Women participated in Nasha …