Friday, September 20, 2024

ਖੇਤੀਬਾੜੀ ਵਿਭਾਗ ਨੇ ਪਿੰਡ ਅੱਤੇਪੁਰ ਬਲਾਕ ਧਾਰਕਲ੍ਹਾਂ ‘ਚ ਲਗਾਇਆ ਕਿਸਾਨ ਜਾਗਰੂਕਤਾ ਕੈਂਪ

ਕਿਸਾਨਾਂ ਨੂੰ ਖੇਤਾਂ ਵਿੱਚ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ

ਪਠਾਨਕੋਟ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਡਾ. ਹਰਤਰਨਪਾਲ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਅਤੇ ਬਲਾਕ ਖੇਤੀਬਾੜੀ ਅਫਸਰ, ਧਾਰਕਲਾਂ ਡਾ. ਰਾਜਿੰਦਰ ਕੁਮਾਰ ਦੀ ਅਗਵਾਈ ਹੇਠ ਇੰਨ-ਸੀਟੂ ਸਕੀਮ ਅਧੀਨ ਕਿਸਾਨ ਜਾਗਰੂਕਤਾ ਕੈਂਪ ਪਿੰਡ ਅਤੇਪੁਰ ਬਲਾਕ ਧਾਰਕਲਾਂ ਵਿਖੇ ਲਗਾਇਆ ਗਿਆ।
         ਡਾ. ਅਮਨਦੀਪ ਕੁਮਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਨੁਕਸਾਨ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ।ਡਾ. ਅਮਿਤ ਕੌਲ ਵਲੋਂ ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਦਿੱਤੀ ਗਈ। ਡਾ. ਬਿਕਰਮਜੀਤ ਸਿੰਘ ਡਿਪਟੀ ਡਾਇਰੈਕਟਰ ਵਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ।ਡਾ. ਤੇਜਿੰਦਰ ਸਿੰਘ ਬਲਾਕ ਟੈਕਨਾਲੋਜੀ ਮੈਨੇਜਰ ਵਲੋਂ ਸਟੇਜ ਦੀ ਕਮਾਨ ਸੰਭਾਲੀ ਗਈ।ਡਾ. ਸੁਨੀਲ ਕਸ਼ਅਪ ਵਲੋਂ ਝੋਨਾ/ਮੱਕੀ ਦੇ ਕੀੜੇ-ਮਕੌੜੇ ਅਤੇ ਬੀਮਾਰੀਆਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ।ਡਾ. ਸੁਰਿੰਦਰ ਸਿੰਘ ਵਲੋਂ ਪਸ਼ੂਆਂ ਦੀਆਂ ਬੀਮਾਰੀਆਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ।
                 ਇਸ ਮੌਕੇ ਅਗਾਂਹਵਧੂ ਕਿਸਾਨ ਰਿੰਪਲ ਕੁਮਾਰ ਨੇ ਆਪਣਾ ਸਿੱਧੀ ਬਿਜਾਈ ਦਾ ਤਜ਼ਰਬਾ ਕਿਸਾਨ ਭਰਾਵਾਂ ਨਾਲ ਸਾਂਝਾ ਕੀਤਾ।ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਡਾ. ਹਰਤਰਨਪਾਲ ਸਿੰਘ ਸੈਣੀ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਕਿਸਾਨਾਂ ਨੂੰ ਘਰੇਲੂ ਬਗੀਚੀ, ਦਾਲਾਂ, ਸਰੋਂ ਆਦਿ ਉਗਾਉਣ ਲਈ ਪ੍ਰੇਰਿਤ ਕੀਤਾ।ਅੰਤ ਵਿੱਚ ਡਾ. ਰਾਜਿੰਦਰ ਕੁਮਾਰ ਬਲਾਕ ਖੇਤੀਬਾੜੀ ਅਫਸਰ, ਧਾਰਕਲਾਂ ਵਲੋਂ ਕੈਂਪ ਦੀ ਸਮਾਪਤੀ ਕਰਦੇ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਕ੍ਰਿਸ਼ੀ ਵਿਗਿਆਨ ਕੇਂਦਰ, ਘੋਹ ਦੀ ਸਮੁੱਚੀ ਟੀਮ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ।
                      ਗ੍ਰਾਮ ਪੰਚਾਇਤ ਅੱਤੇਪੁਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਮਤਾ ਪਾਇਆ ਗਿਆ।ਖੇਤੀਬਾੜੀ ਵਿਸਥਾਰ ਅਫਸਰ ਰਵਿੰਦਰ ਸਿੰਘ, ਖੇਤੀਬਾੜੀ ਉਪ ਨਿਰੀਖਕ ਮਨਪ੍ਰੀਤ ਸਿੰਘ, ਨਵੀਨ ਗੁਪਤਾ, ਚੰਨਣ ਸਿੰਘ, ਰਾਕੇਸ਼ ਕੁਮਾਰ ਸਰਪੰਚ ਸ੍ਰੀਮਤੀ ਹਰਪ੍ਰੀਤ ਕੌਰ, ਮਨਦੀਪ ਸਿੰਘ ਅਤੇ ਭਾਰੀ ਮਾਤਰਾ ਵਿੱਚ ਅਗਾਂਹਵਧੂ ਕਿਸਾਨ ਮੌਜ਼ੂਦ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …