ਸੰਗਰੂਰ, 30 ਸਤੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸੰਗਰੂਰ ਦੇ ਪਿੰਡ ਨਮੋਲ ਵਿਖੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਪਿੰਡ ਨਮੋਲ ਦੀ
ਜਥੇਬੰਦੀ ਵਲੋਂ 11 ਮੈਂਬਰੀ ਕਮੇਟੀ ਬਣਾਈ ਗਈ।ਜਿਸ ਦੀ ਪ੍ਰਧਾਨ ਜਸਪ੍ਰੀਤ ਕੌਰ ਬਲਵੰਤ ਸਿੰਘ ਸੈਕਟਰੀ ਮਨਜੀਤ ਕੌਰ ਮੀਤ ਪ੍ਰਧਾਨ ਖਜਾਨਚੀ ਸ਼ਿੰਦਰਪਾਲ ਕੌਰ ਨੂੰ ਚੁਣਿਆ ਗਿਆ ਹੈ।ਲਿਬਰੇਸ਼ਨ ਦੇ ਸੂਬਾ ਕਮੇਟੀ ਮੈਂਬਰ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਨੇ ਕਿਹਾ ਕਿ ਜਥੇਬੰਦੀ ਵੱਲੋਂ ਔਰਤਾਂ ਦੇ ਹੱਕ ਵਿੱਚ ਔਰਤ ਕਰਜ਼ਾ ਮੁਕਤੀ ਅੰਦੋਲਨ ਨੂੰ ਸਫਲ ਬਣਾਉਣ ਲਈ ਹਰ ਪਿੰਡ ਵਿੱਚ ਕਮੇਟੀਆਂ ਚੁਣੀਆਂ ਜਾਣਗੀਆਂ।ਇਸ ਲਈ ਔਰਤਾਂ ਨੂੰ ਫਾਈਨਾਂਸ ਕੋਪਨਿਆ ਦੇ ਮੱਕੜਜਾਲ ਵਿਚੋਂ ਕੱਢਣ ਲਈ ਪਿੰਡਾਂ ਅਤੇ ਸ਼ਹਿਰਾਂ ਦੇ ਪੁਰੇ ਪ੍ਰੀਵਾਰਾਂ ਨੂੰ ਔਰਤਾਂ ਦੇ ਹੱਕ ਵਿੱਚ ਡਟਣ ਦਾ ਸੱਦਾ ਦਿੱਤਾ।ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਪੰਜਾਬ ਨੂੰ ਇਨ੍ਹਾਂ ਕੰਪਨੀਆਂ ਨੂੰ ਵੇਚ ਕੇ ਲੋਕਾਂ ਨੂੰ ਗੁਲਾਮ ਬਣਾਉਣਾ ਚਹੁੰਦੀਆਂ ਹਨ।ਪੰਜਾਬ ਤੇ ਹਰਿਆਣਾ ‘ਚ 5 ਲੱਖ ਤੋਂ ਵੱਧ ਔਰਤਾਂ ਇਨ੍ਹਾਂ ਫਾਇਨਾਂਸ ਕੰਪਨੀਆਂ ਦੇ ਮੱਕੜਜਾਲ ਵਿਚ ਫਸੀਆਂ ਹੋਈਆਂ ਹਨ।ਉਥੇ ਕੰਪਨੀਆਂ ਪੱਖੀ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਦੇ ਕਾਰਨ 2 ਲੱਖ ਤੋਂ ਵੱਧ ਪੜ੍ਹਿਆ ਲਿਖਿਆ ਨੋਜਵਾਨ ਵੀ ਇਨ੍ਹਾਂ ਫਾਇਨਾਂਸ ਕੰਪਨੀਆਂ ਦੇ ਭਰਮਜਾਲ ਵਿਚ ਫ਼ਸਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਔਰਤਾਂ ਦੇ ਹੱਕ ਵਿੱਚ ਛੇੜੇ ਸੰਘਰਸ਼ ਨੂੰ ਜਿੱਤ ਤੱਕ ਜਾਰੀ ਰੱਖਿਆ ਜਾਵੇਗਾ।
ਇਸ ਮੌਕੇ ਜੁਗਰਾਜ ਸਿੰਘ ਨਮੋਲ, ਹਰਦੀਪ ਸਿੰਘ, ਸੁਖਪਾਲ ਕੌਰ, ਨਿੰਦਰ ਕੌਰ, ਰਾਜਵਿੰਦਰ ਕੌਰ, ਮੋਨਾ ਕੌਰ ਤੇ ਹਰਪ੍ਰੀਤ ਕੌਰ ਆਦਿ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media