ਕੋਰੋਨਾ ਤੋਂ ਮੁਕਤ 141 ਵਿਅਕਤੀ ਪਰਤੇ ਘਰਾਂ ਨੂੰ, ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1344
ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 164 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 141 ਲੋਕ
ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 8269 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਡਾ. ਮਦਨ ਮੋਹਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 1344 ਐਕਟਿਵ ਕੇਸ ਹਨ।ਉਨਾ ਦੱਸਿਆ ਕਿ ਹੁਣ ਤੱਕ 368 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਅੱਜ 2 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ ਹੈ।
ਉਨਾਂ ਲੋਕਾਂ ਨੂੰ ਜਾਗਰੁਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।ਉਨਾਂ ਕਿਹਾ ਕਿ ਸਾਨੂੰ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਹੀ ਅਸੀਂ ਕਰੋਨਾ ਵਾਈਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ।ਨੋਡਲ ਅਫ਼ਸਰ ਨੇ ਦੱਸਿਆ ਕੋਰੋਨਾ ਦੇ ਲੱਛਣਾਂ ਵਿਚ ਤੇਜ਼ ਬੁਖ਼ਾਰ, ਖਾਂਸੀ, ਜੁਕਾਮ ਅਤੇ ਸਾਹ ਦੀ ਤਕਲੀਫ ਮੁੱਖ ਤੌਰ ‘ਤੇ ਸ਼ਾਮਲ ਹਨ।ਸ਼ਿਕਾਇਤ ਹੋਣ ‘ਤੇ ਜੇਕਰ ਸਮੇਂ ਸਿਰ ਟੈਸਟ ਕਰਵਾ ਕੇ ਤੁਸੀਂ ਡਾਕਟਰ ਕੋਲੋਂ ਦਵਾਈ ਲੈ ਕੇ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਜਾਵੇ ਤਾਂ ਆਪਣੀ ਤੇ ਪਰਿਵਾਰ ਦੀ ਜਾਨ ਬਚ ਸਕਦੀ ਹੈ।
Punjab Post Daily Online Newspaper & Print Media