ਧੂਰੀ, 1 ਅਕਤੂਬਰ (ਪ੍ਰਵੀਨ ਗਰਗ) – ਹਰੀਸ਼ ਰਾਵਤ ਸਾਬਕਾ ਮੁੱਖ ਮੰਤਰੀ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਲਗਾਏ ਜਾਣ ‘ਤੇ ਸੂਬੇ ਵਿੱਚ ਕਾਂਗਰਸ ਦੀ ਸਥਿਤੀ
ਹੋਰ ਮਜਬੂਤ ਹੋਵੇਗੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਬਹੁ-ਗਿਣਤੀ ਨਾਲ ਸੀਟਾਂ ਜਿੱਤ ਕੇ ਮੁੜ ਸਰਕਾਰ ਬਣਾਏਗੀ।
ਇਹ ਪ੍ਰਗਟਾਵਾ ਕਰਦਿਆਂ ਯੂਥ ਕਾਂਗਰਸ ਦੇ ਨੌਜਵਾਨ ਆਗੂ ਸ਼ੁਭਮ ਸ਼ਰਮਾ ਸ਼ੁਭੀ ਨੇ ਦੱਸਿਆ ਕਿ ਰਾਵਤ ਦੀ ਸੁਚੱਜੀ ਅਗਵਾਈ ਵਿੱਚ ਕਾਂਗਰਸ ਪਾਰਟੀ ਦੇ ਕੁਝ ਕੁ ਵੱਡੇ ਲੀਡਰਾਂ ਦੇ ਆਪਸੀ ਗਿਲ਼ੇ-ਸ਼ਿਕਵੇ ਜਲਦ ਖਤਮ ਹੋਣ ਦੀ ਸੰਭਾਵਨਾ ਹੈ।ਹਰੀਸ਼ ਰਾਵਤ ਇੱਕ ਸੁਲਝੇ ਹੋਏ ਸਿਆਸਤਦਾਨ ਹਨ।ਸ਼ਰਮਾ ਨੇ ਕਿਹਾ ਕਿ ਉਹਨਾਂ ਨੇ ਯੂਥ ਕਾਂਗਰਸੀ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਦੇਣ ਬਾਰੇ ਰਾਵਤ ਨਾਲ ਮੁਲਾਕਾਤ ਕੀਤੀ ਹੈ ਅਤੇ ਉਹਨਾਂ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਪੰਜਾਬ ਵਿੱਚ ਯੂਥ ਕਾਂਗਰਸ ਨਾਲ ਜੁੜੇ ਨੌਜਵਾਨਾਂ ਨੂੰ ਉਹਨਾਂ ਦਾ ਬਣਦਾ ਮਾਣ-ਸਨਮਾਨ ਦੇਣ ਦੇ ਨਾਲ-ਨਾਲ ਯੂਥ ਕਾਂਗਰਸ ਨੂੰ ਹੋਰ ਸ਼ਕਤੀਸ਼ਾਲੀ ਬਣਾਇਆ ਜਾਵੇਗਾ।
ਸ਼ਰਮਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿਲਾਂ ਨੂੰ ਲੈ ਕੇ ਪੂਰੀ ਤਰਾਂ੍ਹ ਕਿਸਾਨਾਂ ਨਾਲ ਡਟ ਕੇ ਖੜੇ ਹਨ।
Check Also
ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ
ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …
Punjab Post Daily Online Newspaper & Print Media