Tuesday, August 11, 2026

ਅੱਜ 129 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 6 ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੋਤ

ਕੋਰੋਨਾ ਤੋਂ ਮੁਕਤ 172 ਵਿਅਕਤੀ ਪਰਤੇ ਘਰਾਂ ਨੂੰ, ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1109

ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 129 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ।172 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 8901 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਹ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਡਾ. ਮਦਨ ਮੋਹਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 1109 ਐਕਟਿਵ ਕੇਸ ਹਨ।ਹੁਣ ਤੱਕ 390 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ ਅਤੇ ਅੱਜ 6 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ ਹੈ।
                    ਉਨਾਂ ਲੋਕਾਂ ਨੂੰ ਜਾਗੂੁਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ।ਨੋਡਲ ਅਫ਼ਸਰ ਨੇ ਦੱਸਿਆ ਕੋਰੋਨਾ ਦੇ ਲੱਛਣਾਂ ਵਿਚ ਤੇਜ਼ ਬੁਖ਼ਾਰ, ਖਾਂਸੀ, ਜ਼ੁਕਾਮ ਅਤੇ ਸਾਹ ਦੀ ਤਕਲੀਫ ਮੁੱਖ ਤੌਰ ‘ਤੇ ਸ਼ਾਮਲ ਹਨ।ਫਿਰ ਵੀ ਲੋਕ ਆਪਣੇ ਸਰੀਰ ਵਿੱਚ ਇਹ ਲੱਛਣ ਮਹਿਸੂਸ ਕਰਨ ਦੇ ਬਾਵਜ਼ੂਦ ਕੋਰੋਨਾ ਦਾ ਟੈਸਟ ਕਰਵਾਉਣ ਲਈ ਨਹੀਂ ਆ ਰਹੇ, ਜੋ ਕਿ ਬਹੁਤ ਖ਼ਤਰਨਾਕ ਸਾਬਤ ਹੋ ਰਿਹਾ ਹੈ। ਜੇਕਰ ਸਮੇਂ ਸਿਰ ਟੈਸਟ ਕਰਵਾ ਕੇ ਤੁਸੀਂ ਡਾਕਟਰ ਕੋਲੋਂ ਦਵਾਈ ਲੈ ਲਈ ਜਾਵੇ ਤੇ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਜਾਵੇ ਤਾਂ ਪਰਿਵਾਰ ਦੀ ਜਾਨ ਬਚ ਸਕਦੀ ਹੈ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …