ਅੰਮ੍ਰਿਤਸਰ, 4 ਅਕਤੂਬਰ (ਸੰਧੂ) – ਪੰਜਾਬ ਪੁਲਿਸ ‘ਚ 36 ਸਾਲ ਦੀਆਂ ਸੇਵਾਵਾਂ ਨਿਭਾਉਣ ਉਪਰੰਤ ਮਾਲ ਮੰਡੀ ਸਥਿਤ ਦਫਤਰ ਤੋਂ ਸੇਵਾਮੁੱਕਤ ਹੋਏ ਸਬ
ਇੰਸਪੈਕਟਰ ਸਰਬਜੀਤ ਸਿੰਘ ਨੂੰ ਸ਼ਾਨਦਾਰ ਵਿਦਾਇਗੀ ਦਿੱਤੀ ਗਈ।ਏ.ਐਸ.ਆਈ ਸੁਖਦੇਵ ਸਿੰਘ ਤੇ ਐਸ.ਆਈ ਨਿਰਮਲ ਸਿੰਘ ਨੇ ਦੱਸਿਆ ਕਿ ਬਤੌਰ ਸਿਪਾਹੀ ਭਰਤੀ ਹੋ ਕੇ ਸਰਬਜੀਤ ਸਿੰਘ ਨੇ ਵੱਖ-ਵੱਖ ਰੇਂਜਾਂ ਵਿਚ ਕੰਮ ਕੀਤਾ।ਵਿਭਾਗ ਉਨ੍ਹਾਂ ਦੀਆਂ ਸੇਵਾਵਾਂ ਨੂੰ ਹਮੇਸ਼ਾਂ ਯਾਦ ਰੱਖੇਗਾ।ਸੇਵਾਮੁਕਤ ਐਸ.ਆਈ ਸਰਬਜੀਤ ਸਿੰਘ ਨੇ ਸਭ ਦਾ ਧੰਨਵਾਦ ਕੀਤਾ।
ਇਸ ਮੋਕੇ ਏ.ਐਸ.ਆਈ ਅਜੇ ਕੁਮਾਰ, ਗੁਰਪ੍ਰਕਾਸ਼ ਤੇ ਜਗਵਿੰਦਰ ਸਿੰਘ, ਗੁਰਨਾਮ ਸਿੰਘ, ਐਚ.ਸੀ ਮਹਿੰਦਰ ਸਿੰਘ, ਨਰਿੰਦਰ ਸਿੰਘ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media