Tuesday, August 11, 2026

ਮੇਅਰ ਅਤੇ ਕਮਿਸ਼ਨਰ ਨੇ ਲੋਕਾਂ ਨੂੰ ਕੂੜੇਦਾਨ ਇਸਤੇਮਾਲ ਕਰਨ ਦੀ ਕੀਤੀ ਅਪੀਲ

ਵਾਰਡ ਨੰ: 11, 19 ਤੇ 51 ‘ਚ ਲੋਕਾਂ ਨੂੰ ਸਵੱਛਤਾ ਸਬੰਧੀ ਕੀਤਾ ਜਾਗਰੂਕ

ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ) – ਗੁਰੂ ਦੀ ਨਗਰੀ ਨੂੰ ਸਵੱਛਤਾ ਸਰਵੇਖਣ ਰੈਕਿੰਗ 2021 ਵਿੱਚ ਪਹਿਲੇ ਨੰਬਰ ‘ਤੇ ਲਿਆਉਣ ਲਈ ਮੇਅਰ ਕਰਮਜੀਤ ਸਿੰਘ ਰਿੰਟੂ ਦੁਆਰਾ ਪੂਰੇ ਜ਼ੋਰਦਾਰ ਨਾਲ ਕੰਮ ਕੀਤਾ ਜਾ ਰਿਹਾ ਹੈ। ਮੇਅਰ ਰਿੰਟੂ ਅਤੇ ਕਮਿਸ਼ਨਰ ਕੋਮਲ ਮਿੱਤਲ ਵਲੋਂ ਜਿਥੇ ਰੋਜ਼ਾਨਾ ਸ਼ਹਿਰ ਦੀਆਂ ਵਾਰਡਾਂ ਵਿੱਚ ਜਾ ਕੇ ਸਵੱਛਤਾ ਨੂੰ ਲੈ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਉਥੇ ਉਨ੍ਹਾਂ ਅੰਮ੍ਰਿਤਸਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਕੂੜੇਦਾਨ ਦਾ ਇਸਤੇਮਾਲ ਕਰਨ, ਕੂੜਾ ਬਾਹਰ ਨਾ ਸੁੱਟਿਆ ਜਾਵੇ।ਇਸ ਦੇ ਨਾਲ ਹੀ ਹਰ ਰੋਜ਼ ਵਾਰਡਾਂ ਦੀ ਸਫਾਈ ਅਭਿਆਨ ਦੇ ਤਹਿਤ ਲੋਕਾਂ ਨੂੰ ਸਵੱਛਤਾ ਰੈਂਕਿੰਗ ਦੇ ਬਾਰੇ ਦੱਸਿਆ ਜਾ ਰਿਹਾ ਹੈ।
ਮੇਅਰ ਰਿੰਟੂ ਅਤੇ ਕਮਿਸ਼ਨਰ ਮਿੱਤਲ ਨੇ ਕੌਂਸਲਰ ਮਮਤਾ ਦੱਤਾ, ਹਰਨੇਕ ਸਿੰਘ, ਵਨੀਤ ਮਹਾਜਨ, ਸਿਹਤ ਅਧਿਕਾਰੀ ਡਾ. ਯੋਗੇਸ਼ ਅਰੋੜਾ ਚੀਫ ਸੈਨੇਟਰੀ ਇੰਸਪੈਕਟਰ, ਫੀਡ ਬੈਕ ਕੰਪਨੀ ਦੇ ਅਧਿਕਾਰੀਆਂ ਨਾਲ ਮਿਲ ਕੇ ਅੱਜ ਵਾਰਡ ਨੰ: 11, 19 ਅਤੇ 51 ਵਿੱਚ ਲੋਕਾਂ ਨੂੰ ਜਾਗਰੂਕ ਕੀਤਾ।ਲੋਕਾਂ ਨੂੰ ਸੁੱਕੇ ਤੇ ਗਿੱਲੇ ਕੂੜੇ ਬਾਰੇ ਦੱਸਦਿਆਂ ਕਿਹਾ ਕਿ ਅਲੱਗ ਅਲੱਗ ਕਰਕੇ ਕੂੜਾ ਦੇਣ ‘ਤੇ ਹੀ ਨਿਗਮ ਕੂੜੇ ਦੀ ਲਿਫਟਿੰਗ ਕਰੇਗਾ।ਉਨਾਂ ਕਮਰਸ਼ੀਅਲ ਅਦਾਰਿਆਂ ਨੂੰ ਵੀ ਕਿਹਾ ਕਿ ਉਹ ਆਪਣੀਆਂ ਦੁਕਾਨਾਂ ਦੇ ਬਾਹਰ ਗੰਦਗੀ ਦੇ ਢੇਰ ਨਾ ਲਾਉਣ ਤੇ ਨਾ ਹੀ ਕਿਸੇ ਹੋਰ ਨੂੰ ਲਗਾਉਣ ਦੇਣ।
                  ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਆਉਣ ਵਾਲਾ ਸਮਾਂ ਤਿਉਹਾਰਾਂ ਦਾ ਹੈ।ਇਸ ਲਈ ਸ਼ਹਿਰ ਨੂੰ ਸਾਫ ਸੁਥਰਾ ਰੱਖਣਾ ਸਾਡਾ ਫਰਜ਼ ਹੈ।ਉਨਾਂ ਦੱਸਿਆ ਕਿ ਗੁਰੂ ਦੀ ਨਗਰੀ ‘ਚ ਸਵੱਛਤਾ ਚੈਂਪੀਅਨ ਅਤੇ ਬੱਚਿਆਂ ਦੇ ਮੁਕਾਬਲੇ ਵੀ ਰੱਖੇ ਗਏ ਹਨ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …