Monday, September 7, 2026

ਬਾਗੀਰਾਮ ਕਿਡਸ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਜੇਤੂਆਂ ਨੂੰ ਸਨਮਾਨਿਤ ਕੀਤੇ ਜਾਣ ਦਾ ਦ੍ਰਿਸ਼।
ਜੇਤੂਆਂ ਨੂੰ ਸਨਮਾਨਿਤ ਕੀਤੇ ਜਾਣ ਦਾ ਦ੍ਰਿਸ਼।

ਫਾਜ਼ਿਲਕਾ, 21 ਅਕਤੂਬਰ (ਵਿਨੀਤ ਅਰੋੜਾ) – ਗਊਸ਼ਾਲਾ ਰੋਡ ਸਥਿਤ ਬਾਗੀਰਾਮ ਚੁੱਘ ਸਰਵਹਿਤਕਾਰੀ ਕਿਡਸ ਹੋਮ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਮੋਮਬੱਤੀ ਸਜਾਓ ਤੇ ਦੀਵੇ ਸਜਾਓ ਮੁਕਾਬਲੇ ਕਰਵਾਏ ਗਏ, ਜਿਸ ‘ਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਸਕੂਲ ਦੀ ਪ੍ਰਿੰਸੀਪਲ ਮੈਡਮ ਜੱਸੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਬੱਚਿਆਂ ਨੂੰ ਆਪਣੇ ਧਰਮ ਅਤੇ ਵਿਰਸੇ ਨਾਲ ਜੋੜਦੇ ਹਨ। ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਵੀ ਪ੍ਰੇਰਿਤ ਕੀਤਾ। ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸ੍ਰੀਮਤੀ ਵਨੀਤ ਛਾਬੜਾ, ਪੂਜਾ ਰਾਠੀ ਨੇ ਅਹਿਮ ਯੋਗਦਾਨ ਦਿੱਤਾ। ਅੰਤ ਵਿਚ ਬੱਚਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ

   9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …

Leave a Reply