ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਗੁਰਦੁਆਰਾ ਸ਼ਹੀਦਾਂ ਸਾਹਿਬ ਨੇੜਿਓਂ ਸ਼ਰਧਾਲੂਆਂ ਦੇ ਵਾਹਨ ਚੋਰੀ ਕਰਨ ਵਾਲਾ ਇੱਕ ਚੋਰ ਕਾਬੂ ਕੀਤਾ ਗਿਆ ਹੈ।
ਚਾਟੀਵਿੰਡ ਗੇਟ ਪੁਲੀਸ ਚੌਕੀ ਦੇ ਇੰਚਾਰਜ਼ ਏ.ਐਸ.ਆਈ ਰਵੀ ਕੁਮਾਰ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂਆਂ ਦੇ ਵਾਹਨ ਚੋਰੀ ਕਰਨ ਵਾਲੇ ਦੋਸ਼ੀ ਦੀ ਪਛਾਣ ਗੁਲਸ਼ਨ ਕੁਮਾਰ ਪੁੱਤਰ ਚਮਨ ਲਾਲ ਵਾਸੀ ਸੋਢਲ ਰੋਡ ਜਲੰਧਰ ਵਜੋਂ ਹੋਈ।ਜਿਸ ਦੇ ਖਿਲਾਫ ਪਰਚਾ ਦਰਜ਼ ਕਰ ਲ਼ਿਆ ਗਿਆ ਹੈ ਅਤੇ ਮਾਣਯੋਗ ਅਦਾਲਤ ‘ਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ।ਏ.ਐਸ.ਆਈ ਰਵੀ ਕੁਮਾਰ ਨੇ ਗੁਰੂ ਘਰ ਆਉਣ ਵਾਲੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਣ ਪਾਰਕਿੰਗ ਵਿੱਚ ਲਗਾਉਣ ਤਾਂ ਜੋ ਚੋਰੀ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media