ਪਠਾਨਕੋਟ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ‘ਤੇ ਅਮਲ
ਕਰਕੇ ਜਿਲ੍ਹਾ ਪਠਾਨਕੋਟ ਨੂੰ ਕਰੋਨਾ ਮੁਕਤ ਬਣਾਇਆ ਜਾ ਸਕਦਾ ਹੈ।ਇਹ ਪ੍ਰਗਟਾਵਾ ਹਲਕਾ ਪਠਾਨਕੋਟ ਵਿਧਾਇਕ ਅਮਿਤ ਵਿੱਜ ਨੇ ਕੀਤਾ।ਉਨ੍ਹਾ ਕਿਹਾ ਕਿ ਅਸੀਂ ਸਾਰੇ ਮਿਲ ਕੇ ਸਹਿਯੋਗ ਕਰਾਂਗੇ ਤਾ ਜਲਦੀ ਹੀ ਇਸ ਕਰੋਨਾ ਮਹਾਂਮਾਰੀ ਖਤਮ ਕੀਤਾ ਜਾ ਸਕਦਾ ਹੈ।
ਉਨ੍ਹਾਂ ਸਾਰੇ ਲੋਕਾਂ ਅੱਗੇ ਅਪੀਲ ਕੀਤੀ ਕਿ ਅਗਰ ਕਿਸੇ ਨੂੰ ਕਰੋਨਾ ਲੱਛਣ ਨਜ਼ਰ ਆਉਂਦੇ ਹਨ ਤਾਂ ਸਰਕਾਰੀ ਹਸਪਤਾਲ ਵਿੱਚ ਪਹੁੰਚ ਕੇ ਕਰੋਨਾ ਟੈਸਟ ਜਰੂਰ ਕਰਵਾਉਣ ਤਾਂ ਜੋ ਕਰੋਨਾ ਵਾਇਰਸ ਦੀ ਲੜ੍ਹੀ ਨੂੰ ਤੋੜਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਕਰੋਨਾ ਮਹਾਂਮਾਰੀ ਨੂੰ ਖਤਮ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।ਪੰਜਾਬ ਸਰਕਾਰ ਵੱਲੋਂ ਕਰੋਨਾ ਪਾਜ਼ਟਿਵ ਮਰੀਜ਼ਾਂ ਨੂੰ ਘਰਾਂ ‘ਚ ਕੋਰਿਨਟਾਈਨ ਕੀਤੇ ਜਾਣ ਲਈ ਕਰੋਨਾ ਫਤਿਹ ਕਿੱਟਾਂ ਵੀ ਦਿੱਤੀਆਂ ਜਾ ਰਹੀਆਂ ਹਨ, ਜਿੰਨਾਂ ਵਿੱਚ ਕਰੋਨਾ ਨਾਲ ਲੜਨ ਲਈ ਜਰੂਰੀ ਦਵਾਈਆਂ, ਸਟੀਮਰ, ਡਿਜ਼ੀਟਲ ਥਰਮਾਮੀਟਰ, ਪਲਸ ਮੀਟਰ ਆਦਿ ਮੁਹੱਈਆ ਹੋ ਸਕੇ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media