ਪਠਾਨਕੋਟ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਪਠਾਨਕੋਟ-2 ਕਿਸ਼ੋਰ ਚੰਦ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਸੈਂਟਰ
ਤੰਗੋਸਾਹ ਦੇ ਸਮੂਹ ਅਧਿਆਪਕਾਂ ਵਲੋਂ ਸੈਂਟਰ ਹੈਡ ਟੀਚਰ ਨੰਦ ਲਾਲ ਦੀ ਅਗਵਾਈ ‘ਚ ਉਨ੍ਹਾਂ ਦੀ ਸੇਵਾ ਮੁਕਤੀ ‘ਤੇ ਵਿਦਾਇਗੀ ਦਿੱਤੀ ਗਈ।ਸਮਾਰੋਹ ਦੌਰਾਨ ਸੈਂਟਰ ਹੈਡ ਟੀਚਰ ਨੰਦ ਲਾਲ ਨੇ ਕਿਹਾ ਕਿ ਉਹ ਸਾਰੇ ਅਧਿਆਪਕ ਕਿਸ਼ੋਰ ਚੰਦ ਦੀ ਤੰਦਰੁਸਤੀ ਤੇ ਲੰਬੀ ਉਮਰ ਦੀ ਦੁਆ ਕਰਦੇ ਹਨ।ਜਿੰਨਾਂ ਦੀ ਕਾਰਜਸ਼ੈਲੀ ਤੋਂ ਗ੍ਰਹਿਣ ਕੀਤੇ ਤਜ਼ਰਬੇ ਉਨਾਂ ਨੂੰ ਹਮੇਸ਼ਾਂ ਅਗਵਾਈ ਦਿੰਦੇ ਰਹਿਣਗੇ।
ਉਨ੍ਹਾਂ ਦੱਸਿਆ ਕਿ ਕਿਸ਼ੋਰ ਚੰਦ ਵਲੋਂ ਬਲਾਕ ਦੇ ਸਾਰੇ ਸਕੂਲਾਂ ਨੂੰ ਮਿਹਨਤੀ ਅਧਿਆਪਕਾਂ ਦੇ ਸਹਿਯੋਗ ਸਦਕਾ ਸਮਾਰਟ ਸਕੂਲਾਂ ‘ਚ ਤਬਦੀਲ ਕਰਵਾਇਆ ਗਿਆ।ਮਿਸ਼ਨ ਸੌ ਫੀਸਦ, ਦਾਖ਼ਲਿਆਂ ਵਿੱਚ ਰਿਕਾਰਡ ਤੋੜ ਵਾਧਾ, ਵਧੀਆ ਨਤੀਜੇ, ਆਨਲਾਈਨ ਪੜ੍ਹਾਈ, ਖੇਡਾਂ ਅਤੇ ਵਿੱਦਿਅਕ ਮੁਕਾਬਲਿਆਂ ‘ਚ ਬਲਾਕ ਪਠਾਨਕੋਟ-2 ਦੀ ਚੰਗੀਆਂ ਪ੍ਰਾਪਤੀਆਂ ਬਦਲੇ ਸਿੱਖਿਆ ਵਿਭਾਗ ਵੱਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਵਿਦਾਇਗੀ ਪਾਰਟੀ ਸਮਾਰੋਹ ਦੌਰਾਨ ਕਿਸ਼ੋਰ ਚੰਦ ਨੂੰ ਸਨਮਾਨ ਚਿੰਨ੍ਹ ਅਤੇ ਹੋਰ ਤੋਹਫੇ ਭੇਟ ਕੀਤੇ ਗਏ।ਇਸ ਦੇ ਨਾਲ ਹੀ ਸੈਂਟਰ ਤੰਗੋਸਾਹ ਅਧੀਨ ਪੈਂਦੇ ਸਮਾਰਟ ਸਰਕਾਰੀ ਪ੍ਰਾਇਮਰੀ ਸਕੂਲ ਡੱਲਾ ਬਲੀਮ ਤੋਂ ਸੇਵਾ-ਮੁਕਤ ਹੋਏ ਹੈਡ ਟੀਚਰ ਚੰਨੋਂ ਦੇਵੀ ਅਤੇ ਮੈਡਮ ਸੁਰਿੰਦਰ ਕੌਰ ਨੂੰ ਵੀ ਵਿਦਾਇਗੀ ਪਾਰਟੀ ਕਰਕੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹੈਡ ਟੀਚਰ ਰਾਕਸ਼ ਕੁਮਾਰ, ਜਿਲ੍ਹਾ ਮੀਡੀਆ ਕੋਆਰਡੀਨੇਟਰ ਬਲਕਾਰ ਅੱਤਰੀ, ਕੰਵਲ ਸੰਧੂ, ਰਾਜਸ਼ ਕੁਮਾਰ, ਸ਼ਿਵ ਦਿਆਲ, ਬਿਸ਼ਨ ਸਿੰਘ, ਦਵਿੰਦਰ ਸਿੰਘ, ਪ੍ਰਦੀਪ ਕੁਮਾਰ, ਸੁਰਜੀਤ ਕੁਮਾਰ, ਸਮੇਤ ਸੈਂਟਰ ਤੰਗੋਸਾਹ ਦੇ ਸਮੂਹ ਅਧਿਆਪਕ ਹਾਜ਼ਰ ਸਨ।
Check Also
DAV Public School Observes Bal Gangadhar Tilak Martyrdom Day
Amritsar, August 2 (Punjab Post Bureau) – DAV Public School Lawrence Road Amritsar solemnly observed …
Punjab Post Daily Online Newspaper & Print Media