Friday, August 28, 2026

ਸਿਵਲ ਸਰਜਨ ਵਲੋਂ ਆਈਸੋਲੇਸ਼ਨ ਤੇ ਕੋਵਿਡ ਕੇਅਰ ਸੈਂਟਰ ਦਾ ਦੌਰਾ

ਕਪੂਰਥਲਾ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਵਲੋਂ ਅੱਜ ਆਈਸੋਲੇਸ਼ਨ ਤੇ ਕੋਵਿਡ ਕੇਅਰ ਸੈਂਟਰ ਦਾ ਦੌਰਾ ਕੀਤਾ ਗਿਆ।ਉਨ੍ਹਾਂ ਨਾਲ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ ਵੀ ਸਨ।ਉਨ੍ਹਾਂ ਨੇ ਕੋਵਿਡ ਕੇਅਰ ਸੈਂਟਰ ਅਤੇ ਆਈਸੋਲੇਸ਼ਨ ਸੈਂਟਰ ਦੇ ਮੈਡੀਕਲ ਸਟਾਫ ਅਤੇ ਵਲੰਟੀਅਰ ਨਾਲ ਮੀਟਿੰਗ ਵੀ ਕੀਤੀ ਅਤੇ ਮਰੀਜ਼ਾਂ ਦੀ ਸਥਿਤੀ ਦੀ ਵਿਸਥਾਰ ਨਾਲ ਜਾਣਕਾਰੀ ਵੀ ਲਈ।ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਨੇ ਸਾਰੇ ਮੈਡੀਕਲ ਸਟਾਫ ਨੂੰ ਹਦਾਇਤ ਕੀਤੀ ਕਿ ਆਈਸੋਲੇਸ਼ਨ ਸੈਂਟਰ ਅਤੇ ਕੋਵਿਡ ਕੇਅਰ ਵਿਚ ਦਾਖਲ ਮਰੀਜ਼ਾਂ ਦੀ ਦੇਖਭਾਲ ਵਿਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।ਉਨ੍ਹਾਂ ਕਿਹਾ ਕਿ ਮਰੀਜ਼ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਮੈਡੀਕਲ ਸਟਾਫ ‘ਤੇ ਨਿਰਭਰ ਹੈ ਅਜਿਹੇ ਵਿਚ ਕੋਈ ਵੀ ਕੋਤਾਹੀ ਨਾ ਵਰਤੀ ਜਾਏ।ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਦਾਖਲ ਮਰੀਜ਼ਾਂ ਦੇ ਆਕਸੀਜਨ ਸੈਚੂਰੇਸ਼ਨ ਪੱਧਰ, ਤਾਪਮਾਨ ਆਦਿ ਬਾਰੇ ਰੋਜ਼ਾਨਾ ਸਹੀ ਰਿਕਾਰਡ ਰੱਖਿਆ ਜਾਵੇ ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …