Wednesday, April 22, 2026

144 ਲੋਕਾਂ ਦੀ ਅੱਜ ਰਿਪੋਰਟ ਆਈ ਕਰੋਨਾ ਪਾਜ਼ਟਿਵ, 3 ਵਿਅਕਤੀਆਂ ਦੀ ਹੋਈ ਕਰੋਨਾ ਨਾਲ ਮੋਤ

ਜਿਲ੍ਹਾ ਅੰਮ੍ਰਿਤਸਰ ਵਿੱਚ ਕੁੱਲ ਐਕਟਿਵ ਕੇਸ 106, ਕਰੋਨਾ ਮੁਕਤ 132 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 5 ਅਕਤੂਬਰ (ਸੁਖਬੀਰ ਸਿੰਘ ਸੱਗੂ) – ਜਿਲ੍ਹਾ ਅੰਮ੍ਰਿਤਸਰ ‘ਚ ਅੱਜ 144 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 132 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 9174 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਡਾ. ਮਦਨ ਮੋਹਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 1062 ਐਕਟਿਵ ਕੇਸ ਹਨ।ਹੁਣ ਤੱਕ 397 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ 3 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ ਹੈ।
                ਉਨਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਹੀ ਅਸੀਂ ਕਰੋਨਾ ਵਾਇਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ।
                     ਨੋਡਲ ਅਫ਼ਸਰ ਨੇ ਦੱਸਿਆ ਕੋਰੋਨਾ ਦੇ ਲੱਛਣ ਮਹਿਸੂਸ ਕਰਨ ਦੇ ਬਾਵਜ਼ੂਦ ਕੋਰੋਨਾ ਦਾ ਟੈਸਟ ਨਾ ਕਰਵਾਉਣਾ ਬਹੁਤ ਖ਼ਤਰਨਾਕ ਸਾਬਤ ਹੋ ਰਿਹਾ ਹੈ।ਸਰਕਾਰ ਵਲੋਂ ਕੋਰੋਨਾ ਮਰੀਜ਼ਾਂ ਦੀ ਪਛਾਣ ਵੀ ਗੁਪਤ ਰੱਖੀ ਜਾ ਰਹੀ ਹੈ ਅਤੇ ਘਰਾਂ ਵਿੱਚ ਇਕਾਂਤਵਾਸ ਰਹਿਣ ਦੀ ਆਗਿਆ ਵੀ ਦਿੱਤੀ ਜਾ ਰਹੀ ਹੈ।ਸੋ ਟੈਸਟ ਕਰਵਾਉਣ ਵਿੱਚ ਕੋਤਾਹੀ ਨਾ ਕੀਤੀ ਜਾਵੇ।

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …