Sunday, August 2, 2026

ਸਰਬਸੰਮਤੀ ਨਾਲ ਬਣੀ ਗੁ: ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੀ ਪ੍ਰਬੰਧਕ ਕਮੇਟੀ ਨੂੰ ਦਿੱਤੀ ਵਧਾਈ

 ਅੰਮ੍ਰਿਤਸਰ, 6 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਦੇ ਨਿਊਯਾਰਕ ’ਚ ਸਥਿਤ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਦੀ ਸਰਬਸੰਮਤੀ ਨਾਲ ਚੁਣੀ ਗਈ ਨਵੀਂ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ ਹੈ। ਦੱਸਣਯੋਗ ਹੈ ਕਿ ਹਾਲ ਹੀ ਵਿੱਚ ਬਲਦੇਵ ਸਿੰਘ ਗਿਲਜ਼ੀਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ, ਸੁਖਜਿੰਦਰ ਸਿੰਘ ਸੁਭਾਨਪੁਰ ਜਨਰਲ ਸਕੱਤਰ ਅਤੇ ਦਿਲਬਾਗ ਸਿੰਘ ਚੇਅਰਮੈਨ ਚੁਣੇ ਗਏ ਹਨ।ਲੌਂਗੋਵਾਲ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਦੁਨੀਆਂ ਅੰਦਰ ਸਿੱਖ ਜਿਥੇ ਵੀ ਵੱਸਦੇ ਹਨ, ਉਥੇ ਹੀ ਗੁਰਦੁਆਰਾ ਸਾਹਿਬ ਦਾ ਨਿਰਮਾਣ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕਰਦੇ ਹਨ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਅਤੇ ਪਰਮਜੀਤ ਸਿੰਘ ਸਰੋਆ ਨੇ ਵੀ ਨਿਊਯਾਰਕ ਦੇ ਗੁਰਦੁਆਰਾ ਸਾਹਿਬ ਦੀ ਨਵੀਂ ਬਣੀ ਕਮੇਟੀ ਨੂੰ ਮੁਬਾਰਕਬਾਦ ਦਿੱਤੀ। 

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …