Tuesday, June 23, 2026

ਵਿਸ਼ਵ ਅਧਿਆਪਕ ਦਿਵਸ ‘ਤੇ ਵਧੀਆ ਸੇਵਾਵਾਂ ਲਈ 30 ਅਧਿਆਪਕ ਸਨਮਾਨਿਤ

ਜਿਲ੍ਹਾ ਸਿੱਖਿਆ ਤੇ ਉਪ ਜਿਲ੍ਹਾ ਸਿਖਿਆ ਅਫਸਰ ਨੇ ਪ੍ਰਸੰਸਾ ਪੱਤਰ ਦੇ ਕੇ ਕੀਤਾ ਸਨਮਾਨ

ਪਠਾਨਕੋਟ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵਿਸ਼ਵ ਅਧਿਆਪਕ ਦਿਵਸ ਮੌਕੇ ਕੋਵਿਡ ਮਹਾਂਮਾਰੀ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਆਪਣਾ ਵਡਮੁੱਲਾ ਯੋਗਦਾਨ ਦੇਣ ਵਾਲੇ ਜਿਲ੍ਹਾ ਪਠਾਨਕੋਟ ਦੇ 30 ਅਧਿਆਪਕਾਂ ਨੂੰ ਸਾਦਾ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਗਿਆ।ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਗਜੀਤ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਰਾਜੇਸ਼ਵਰ ਸਲਾਰੀਆ ਵਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
             ਜਗਜੀਤ ਸਿੰਘ ਨੇ ਦੱਸਿਆ ਕਿ ਸਨਮਾਨਿਤ ਹੋਣ ਵਾਲੇ ਅਧਿਆਪਕਾਂ ਵਲੋਂ ਕੋਵਿਡ 19 ਮਹਾਂਮਾਰੀ ਦੌਰਾਨ ਜਿਥੇ ਆਨਲਾਈਨ ਸਿੱਖਿਆ, ਆਨਲਾਈਨ ਦਾਖਲਾ ਮੁਹਿੰਮ, ਆਨਲਾਈਨ ਵਿੱਦਿਅਕ ਮੁਕਾਬਲਿਆਂ, ਆਨਲਾਈਨ ਦੋਮਾਹੀ ਪ੍ਰੀਖਿਆਵਾਂ ਅਤੇ ਪੈਸ ਵਿੱਚ ਵਿਦਿਆਰਥੀਆਂ ਦੀ ਸ਼ਤ-ਪ੍ਰਤੀਸ਼ਤ ਸ਼ਮੂਲੀਅਤ ਲਈ ਬਹੁਤ ਹੀ ਮਿਹਨਤ ਅਤੇ ਜਜ਼ਬੇ ਨਾਲ ਕੰਮ ਕੀਤਾ ਹੈ ਤੇ ਕੋਵਿਡ 19 ਮਹਾਂਮਾਰੀ ਨਾਲ ਨਿਪਟਣ ਲਈ ਵੀ ਲਗਾਤਾਰ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਵਿੱਖ ਵਿੱਚ ਵੀ ਸਿੱਖਿਆ ਦੀ ਬੇਹਤਰੀ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਸਾਰੇ ਹੀ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੂੰ ਵਿਭਾਗ ਵਲੋਂ ਸਨਮਾਨਿਤ ਕੀਤਾ ਜਾਵੇਗਾ।
                  ਇਸ ਮੌਕੇ ਸਪੋਰਟਸ ਇੰਚਾਰਜ਼ ਨਰਿੰਦਰ ਲਾਲ, ਨੀਰਜ਼ ਕੁਮਾਰ, ਸੰਜੀਵ ਕੁਮਾਰ, ਪ੍ਰਵੀਨ ਸਿੰਘ, ਰਵੀਕਾਂਤ, ਅਜੇ ਕੁਮਾਰ, ਕੁਲਵਿੰਦਰ ਕੁਮਾਰ, ਮਨਦੀਪ ਕੁਮਾਰ ਅਤੇ ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜ਼ਰ ਸਨ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …