ਪਠਾਨਕੋਟ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਵਿਸ਼ੇਸ ਮੁਹਿੰਮ ਤਹਿਤ ਜਿਲ੍ਹਾ ਪਠਾਨਕੋਟ ਦੀਆਂ ਪੰਚਾਇਤਾਂ ਮਤੇ ਪਾ ਕੇ ਪਰਾਲੀ ਨੂੰ
ਅੱਗ ਲਗਾਏ ਬਗੈਰ ਖੇਤੀ ਕਰਨ ਦਾ ਭਰੋਸਾ ਦਿੱਤਾ ਜਾ ਰਿਹਾ ਹੈ।
ਪਿਛਲੇ ਕਰੀਬ 7-8 ਸਾਲ ਤੋਂ ਝੋਨੇ ਦੀ ਪਰਾਲੀ ਅਤੇ ਕਣਕ ਦੀ ਰਹਿੰਦ ਖੁੰਹਦ ਨੂੰ ਅੱਗ ਲਗਾਏ ਬਗੈਰ ਖੇਤੀ ਕਰ ਰਿਹਾ ਪਿੰਡ ਜਮਾਲਪੁਰ ਦਾ ਕਿਸਾਨ ਗੁਰਵਿੰਦਰ ਸਿੰਘ ਹੋਰ ਕਿਸਾਨਾਂ ਲਈ ਵੀ ਮਿਸਾਲ ਬਣਿਆ ਹੋਇਆ ਹੈ।
ਕਿਸਾਨ ਗੁਰਵਿੰਦਰ ਸਿੰਘ ਨੇ ਕਿਹਾ ਕਿ ਉਹ ਝੋਨੇ ਅਤੇ ਕਣਕ ਦੀ ਰਵਾਇਤੀ ਖੇਤੀ ਕਰਦੇ ਹਨ।ਕੁੱਝ ਰਕਬਾ ਬਾਗਬਾਨੀ ਦੇ ਅਧੀਨ ਵੀ ਹੈ, ਜਿਨ੍ਹਾਂ ਵਿੱਚ ਲੀਚੀ ਦੇ ਬਾਗ ਲਗਾਏ ਹੋਏ ਹਨ।ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਹਰ ਸਾਲ ਪਰਾਲੀ ਗੁਜਰ ਭਾਈਚਾਰੇ ਦੇ ਦਿੱਤੀ ਜਾਂਦੀ ਹੈ ਅਤੇ ਇਸ ਦੇ ਬਦਲੇ ਵਿੱਚ ਉਨ੍ਹਾਂ ਵੱਲੋਂ ਖੇਤਾਂ ਵਿੱਚ ਪਾਉਣ ਲਈ ਰੂੜੀ ਲਈ ਜਾਂਦੀ ਹੈ । ਇਸ ਤਰ੍ਹਾਂ ਉਨ੍ਹਾਂ ਨੂੰ ਪਸ਼ੂਆਂ ਲਈ ਚਾਰਾ ਮਿਲ ਜਾਂਦਾ ਹੈ ਅਤੇ ਉਸ ਦੇ ਖੇਤਾਂ ਨੂੰ ਇੱਕ ਵਧੀਆ ਖਾਦ ਮਿਲ ਜਾਂਦੀ ਹੈ ਜਿਸ ਨਾਲ ਖੇਤਾਂ ਦੀ ਪੈਦਾਵਾਰ ਪਹਿਲਾ ਨਾਲੋਂ ਵੀ ਜਿਆਦਾ ਹੋ ਰਹੀ ਹੈ।
ਗੁਰਵਿੰਦਰ ਸਿੰਘ ਨੇ ਕਿਹਾ ਕਿ ਅੱਜ ਜੋ ਕਰੋਨਾਂ ਮਹਾਂਮਾਰੀ ਦਾ ਸਮਾਂ ਚੱਲ ਰਿਹਾ ਹੈ ਅਤੇ ਲੋਕ ਬੀਮਾਰੀ ਨਾਲ ਘਿਰੇ ਹੋਏ ਹਨ ਸਾਡਾ ਵੀ ਫਰਜ ਬਣਦਾ ਹੈ ਕਿ ਅਸੀਂ ਪਰਾਲੀ ਨੂੰ ਅੱਗ ਨਾ ਲਗਾ ਕੇ ਅਪਣਾ ਫਰਜ਼ ਪੂਰਾ ਕਰੀਏ।ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਕਰੋਨਾ ਮਹਾਂਮਾਰੀ ਨੂੰ ਖਤਮ ਕਰਨ ਲਈ ਸਾਰੇ ਕਿਸਾਨ ਭਰਾ ਸਹਿਯੋਗ ਦੇਣ। ਉਹ ਪਰਾਲੀ ਨੂੰ ਅੱਗ ਲਗਾਏ ਬਗੈਰ ਖੇਤੀ ਕਰਨ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media