Tuesday, June 23, 2026

ਹੁਣ ਸੇਵਾ ਕੇਂਦਰਾਂ ‘ਚ ਮਿਲਣਗੀਆਂ ਸਾਂਝ ਕੇਂਦਰਾਂ ਦੀਆਂ 14 ਸੇਵਾਵਾਂ

ਪਠਾਨਕੋਟ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਰਕਾਰ ਵਲੋਂ ਸਾਂਝ ਕੇਂਦਰਾਂ ਦੀਆਂ ਪੰਜ ਮਹੱਤਵਪੂਰਨ ਸੇਵਾਵਾਂ ਨੂੰ ਸੇਵਾ ਕੇਂਦਰਾਂ ਨਾਲ ਅਟੈਚ ਕਰਨ ਤੋ ਬਾਅਦ ਹੁਣ 14 ਹੋਰ ਸੇਵਾਵਾਂ ਨੂੰ ਸੇਵਾ ਕੇਂਦਰਾਂ ਨਾਲ ਆਨਲਾਈਨ ਜੋੜ ਦਿੱਤਾ ਗਿਆ ਹੈ।
                   ਇਹ ਜਾਣਕਾਰੀ ਦਿੰਦੀਆਂ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਇਹ ਸੇਵਾਵਾਂ 5 ਅਕਤੂਬਰ ਤੋਂ ਸੇਵਾ ਕੇਂਦਰਾਂ ‘ਮਿਲਣੀਆਂ ਸ਼ੁਰੂ ਹੋ ਗਈਆਂ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾਵਾਂ ‘ਚ ਸ਼ਿਕਾਇਤ ਦੀ ਜਾਣਕਾਰੀ, ਸ਼ਿਕਾਇਤ ਤੇ ਕੀਤੀ ਗਈ ਕਾਰਵਾਈ ਦੀ ਜਾਣਕਾਰੀ, ਐਫ.ਆਈ.ਆਰ ਜਾਂ ਡੀ.ਡੀ.ਆਰ ਦੀ ਕਾਪੀ, ਸੜਕ ਦੁਰਘਟਨਾ ਦੇ ਮਾਮਲਿਆਂ ‘ਚ ਅਨਟਰੇਸਡ ਦੀ ਕਾਪੀ, ਵਾਹਨ ਚੋਰੀ ਦੇ ਮਾਮਲੇ ‘ਚ ਅਨਟਰੇਸਡ ਰਿਰੋਰਟ ਦੀ ਕਾਪੀ, ਚੋਰੀ ਦੇ ਮਾਮਲਿਆਂ ‘ਚ ਅਨਟਰੇਸਡ ਦੀ ਕਾਪੀ, ਲਾਊਡ ਸਪੀਕਰਾਂ ਦੀ ਐਨ.ਓ.ਸੀ, ਮੇਲਿਆਂ-ਪ੍ਰਦਰਸ਼ਨੀਆਂ-ਖੇਡ ਸਮਾਗਮਾਂ ਲਈ ਐਨ.ਓ.ਸੀ, ਵਾਹਨਾਂ ਲਈ ਐਨ.ਓ.ਸੀ, ਵੀਜੇ ਲਈ ਪੁਲਿਸ ਕਲੀਅਰੈਂਸ, ਕਰੈਕਟਰ ਵੈਰੀਫੀਕੇਸ਼ਨ ,ਕਿਰਾਏਦਾਰ ਦੀ ਵੈਰੀਫੀਕੇਸ਼ਨ, ਕਰਮਚਾਰੀ ਦੀ ਵੈਰੀਫੀਕੇਸ਼ਨ ਤੇ ਘਰੇਲੂ ਸਹਾਇਕ ਜਾਂ ਨੋਕਰ ਦੀ ਵੈਰੀਫੀਕੇਸ਼ਨ ਸੇਵਾਵਾਂ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ‘ਚ ਇਹ ਸੁਵਿਧਾਵਾਂ ਮਿਲਣ ਨਾਲ ਲੋਕਾਂ ਨੂੰ ਐਫ.ਆਈ.ਆਰ ਸ਼ਮੇਤ ਪੁਲਿਸ ਸੰਬੰਧੀ ਜਾਣਕਾਰੀ ਲਈ ਥਾਣਿਆਂ ਦੇ ਚੱਕਰ ਨਹੀਂ ਕੱਟਣੇ ਪੈਣਗੇ।ਸੇਵਾ ਕੇਂਦਰਾਂ ‘ਚ ਕੰਮ ਜਿਥੇ ਬਹੁਤ ਜਲਦ ਹੋ ਜਾਵੇਗਾ, ਉਥੇ ਪੁਲੀਸ ਵੇਰੀਫੀਕੇਸ਼ਨ ਜਾਂ ਰਜਿਸਟ੍ਰੇਸ਼ਨ ਦੇ ਨਾਂਅ ‘ਤੇ ਹੋਣ ਵਾਲੀ ਖੱਜ਼ਲ-ਖੁਆਰੀ ਤੋਂ ਵੀ ਲੋਕਾਂ ਨੂੰ ਰਾਹਤ ਮਿਲੇਗੀ।
                      ਇਸ ਮੋਕੇ ਜਿਲਾ ਈ-ਗਵਰਨੈਂਸ ਕੋਆਰਡੀਨੇਟਰ ਰੂਬਲ ਸੈਣੀ ਅਤੇ ਅਸੀਸਟੈਂਟ ਈ-ਗਵਰਨੈਂਸ ਕੋਆਰਡੀਨੇਟਰ ਵਰੁਣ ਕੁਮਾਰ ਵੀ ਹਾਜ਼ਰ ਸਨ ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …