ਅੰਮ੍ਰਿਤਸਰ, 7 ਅਕਤੂਬਰ (ਗੁਰਪ੍ਰੀਤ ਸਿੰਘ) – ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੀ ਮੌਜੂਦਾ ਅੰਤ੍ਰਿੰਗ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ
ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਝਾੜੂ ਲਗਾਉਣ ਦੀ ਸੇਵਾ ਕੀਤੀ।ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਦੇਸ਼ ਕੀਤਾ ਗਿਆ ਸੀ ਕਿ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਸਮੇਂ ਮੌਜੂਦਾ ਅੰਤ੍ਰਿੰਗ ਕਮੇਟੀ ਤਿੰਨ ਦਿਨ ਲਈ ਝਾੜੂ ਦੀ ਸੇਵਾ ਕਰੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਦੌਰਾਨ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਅਨੁਸਾਰ ਸੇਵਾ ਕੀਤੀ ਜਾ ਰਹੀ ਹੈ।ਸੇਵਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਮੰਗਵਿੰਦਰ ਸਿੰਘ ਖਾਪੜਖੇੜੀ, ਸੁਰਜੀਤ ਸਿੰਘ ਕੰਗ, ਸ਼ੇਰ ਸਿੰਘ ਮੰਡਵਾਲਾ, ਭੁਪਿੰਦਰ ਸਿੰਘ ਅਸੰਧ, ਬੀਬੀ ਕੁਲਦੀਪ ਕੌਰ ਟੌਹੜਾ, ਗੁਰਪਾਲ ਸਿੰਘ ਗੋਰਾ, ਅਮਰਜੀਤ ਸਿੰਘ ਭਲਾਈਪੁਰ ਆਦਿ ਮੌਜੂਦ ਸਨ।
ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਮੌਜੂਦਾ ਅੰਤ੍ਰਿੰਗ ਕਮੇਟੀ ਮੈਂਬਰਾਂ ਤੋਂ ਇਲਾਵਾ ਮੈਂਬਰ ਸੁਰਜੀਤ ਸਿੰਘ ਭਿੱਟੇਵਡ, ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਕੁਲਵਿੰਦਰ ਸਿੰਘ ਰਮਦਾਸ, ਹਰਜਿੰਦਰ ਸਿੰਘ ਕੈਰੋਂਵਾਲ, ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਮੁਖਤਾਰ ਸਿੰਘ, ਹਰਪ੍ਰੀਤ ਸਿੰਘ, ਰਾਜਿੰਦਰ ਸਿੰਘ ਰੂਬੀ, ਮਲਕੀਤ ਸਿੰਘ ਬਹਿੜਵਾਲ ਵੀ ਮੌਜੂਦ ਸਨ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media