ਜਿਲ੍ਹਾ ਪਠਾਨਕੋਟ ‘ਚ ਕੁੱਲ 3943 ਕਰੋਨਾ ਪਾਜ਼ਟਿਵ , 54 ਹੋਰ ਲੋਕਾਂ ਨੇ ਕੋਰੋਨਾ ਨੂੰ ਦਿੱਤੀ ਮਾਤ
ਪਠਾਨਕੋਟ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜ਼ਿਲੇ ਅੰਦਰ ਬੁੱਧਵਾਰ ਨੂੰ 54 ਹੋਰ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕਿਸੇ ਵੀ ਤਰ੍ਹਾਂ ਦਾ
ਕੋਈ ਵੀ ਕਰੋਨਾ ਲੱਛਣ ਨਾ ਹੋਣ ‘ਤੇ ਉਨਾਂ ਨੂੰ ਘਰ੍ਹਾਂ ਲਈ ਰਵਾਨਾ ਕੀਤਾ ਗਿਆ।ਜਿਕਰਯੋਗ ਹੈ ਕਿ ਜਿਲ੍ਹਾ ਪਠਾਨਕੋਟ ਵਿੱਚ ਕੁੱਲ 3943 ਲੋਕ ਕਰੋਨਾ ਪਾਜ਼ਟਿਵ ਸਨ।ਜਿਨ੍ਹਾਂ ਵਿੱਚੋਂ 3396 ਲੋਕ ਠੀਕ ਹੋ ਕੇ ਆਪਣੇ ਘਰ੍ਹਾਂ ਨੂੰ ਜਾ ਚੁੱਕੇ ਹਨ।ਡਿਪਟੀ ਕਮਿਸਨਰ ਸੰਯਮ ਅਗਰਵਾਲ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਅੱਜ ਬੁੱਧਵਾਰ ਨੂੰ 50 ਲੋਕਾਂ ਦੀ ਕਰੋਨਾ ਰਿਪੋਰਟ ਪਾਜ਼ਟਿਵ ਆਈ ਹੈ।ਇਸ ਤਰ੍ਹਾਂ ਜਿਲ੍ਹਾ ਪਠਾਨਕੋਟ ਵਿੱਚ ਇਸ ਸਮੇਂ ਐਕਟਿਵ ਕਰੋਨਾ ਪਾਜੀਟਿਵ ਲੋਕਾਂ ਦੀ ਸੰਖਿਆ 459 ਹੈ।ਉਨ੍ਹਾਂ ਦੱਸਿਆ ਅੱਜ 4 ਲੋਕਾਂ ਦੀ ਮੋਤ ਹੋਈ ਹੈ, ਜਿਸ ਨਾਲ ਜਿਲ੍ਹਾ ਪਠਾਨਕੋਟ ਵਿੱਚ ਹੁਣ ਤੱਕ ਕਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਸੰਖਿਆ 88 ਹੋ ਗਈ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਕੋਵਿਡ-19 ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਇਸ ਤੋਂ ਡਰਨ ਦੀ ਬਜ਼ਾਏ ਕੋਰੋਨਾ ਵਾਇਰਸ ਦਾ ਟੈਸਟ ਜ਼ਰੂਰ ਕਰਵਾਓ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ। ਜਿੰਨਾਂ ਵਿੱਚ ਮਾਸਕ ਪਾਉਣਾ, ਵਾਰ ਵਾਰ ਹੱਥ ਧੋਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਦੀ ਸ਼ਾਮਲ ਹੈ।
Punjab Post Daily Online Newspaper & Print Media