ਧੂਰੀ, 7 ਅਕਤੂਬਰ (ਪ੍ਰਵੀਨ ਗਰਗ) – ਆਲ ਇੰਡੀਆ ਐਫ.ਸੀ.ਆਈ ਐਗਜੀਕਿਊਟਿਵ ਸਟਾਫ ਯੂਨੀਅਨ ਦੇ ਕੌਮੀ ਪ੍ਰਧਾਨ ਐਸ.ਐਸ ਚੱਠਾ ਨੇ ਕੇਂਦਰ ਸਰਕਾਰ ਵੱਲੋਂ
ਜਿਣਸਾਂ ਦੀ ਖਰੀਦ ਨੂੰ ਲੈ ਕੇ ਬਣਾਏ ਨਵੇਂ ਕਾਨੂੰਨ ਨੂੰ ਕਿਸਾਨ ਵਿਰੋਧੀ ਕਾਨੂੰਨ ਦੱਸਦਿਆਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ ਹੈ।ਉਹਨਾਂ ਕਿਹਾ ਕਿ ਪੰਜਾਬ ਦਾ ਅੰਨਦਾਤਾ ਕਿਸਾਨ ਜਿਥੇ ਸਮੁੱਚੇ ਦੇਸ਼ ਦਾ ਢਿੱਡ ਭਰਦਾ ਹੈ, ਉਥੇ ਹੀ ਐਫ.ਸੀ.ਆਈ ‘ਚ ਕੰਮ ਕਰਦੇ ਹਜ਼ਾਰਾਂ-ਲੱਖਾਂ ਮਜਦੂਰਾਂ ਦੇ ਨਾਲ-ਨਾਲ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਪਰਿਵਾਰਾਂ ਦੀ ਰੋਜ਼ੀ-ਰੋਟੀ ਵੀ ਕਿਸਾਨ ਦੇ ਸਹਿਯੋਗ ਨਾਲ ਹੀ ਚੱਲਦੀ ਹੈ।ਉਹਨਾਂ ਪਾਰਟੀਆਂ ਦਾ ਨਾਂ ਲਏ ਬਿਨਾਂ ਕਿਹਾ ਕਿ ਇਹਨਾਂ ਦਿਨਾਂ ‘ਚ ਰਾਜਨੀਤਕ ਪਾਰਟੀਆਂ ਦੇ ਆਗੂ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਕਿਸਾਨਾਂ ਦੀ ਹਮਾਇਤ ਕਰਨ ਦਾ ਢੌਂਗ ਰਚ ਰਹੇ ਹਨ, ਜਦੋਂਕਿ ਅਸਲ ਵਿੱਚ ਇਹਨਾਂ ਨੂੰ ਕਿਸਾਨ ਦੇ ਦੁੱਖ-ਦਰਦ ਦੀ ਸਮਝ ਹੀ ਨਹੀਂ ਹੈ।ਉਹਨਾਂ ਕਿਹਾ ਕਿ ਕਿਸਾਨਾਂ ਨੂੰ ਸੂਬੇ ਦੀਆਂ 2022 ਵਿਧਾਨ ਸਭਾ ਚੋਣਾਂ ਵਿੱਚ ਆਪਣੀ ਵੱਖਰੀ ਸਿਆਸੀ ਪਾਰਟੀ ਬਣਾ ਕੇ ਚੋਣ ਮੈਦਾਨ ਵਿੱਚ ਉਤਰਣਾ ਚਾਹੀਦਾ ਹੈ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media