ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਅਧਿਕਾਰੀ ਵੀ ਰਹੇ ਮੌਜੂਦ
ਅੰਮ੍ਰਿਤਸਰ, 8 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਮਸਲਿਆਂ ਨੂੰ ਲੈ ਕੇ ਵੱਖ-ਵੱਖ ਧਾਰਮਿਕ ਆਗੂਆਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਸ਼ੁਰੂ
ਕੀਤਾ ਗਿਆ ਹੈ।ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਬੀਤੇ ਦਿਨਾਂ ਤੋਂ ਪੰਥਕ ਜਥੇਬੰਦੀਆਂ ਦੇ ਮੁਖੀਆਂ ਨਾਲ ਮੁਲਾਕਾਤਾਂ ਕਰ ਰਹੇ ਹਨ ਇਸੇ ਤਹਿਤ ਹੀ ਭਾਈ ਲੌਂਗੋਵਾਲ ਨੇ ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਅਤੇ ਤਰਨਾ ਦਲ ਦੇ ਮੁਖੀ ਬਾਬਾ ਗੱਜਣ ਸਿੰਘ ਬਾਬਾ ਤਰਲੋਕ ਸਿੰਘ ਖਿਆਲੇ ਵਾਲਿਆਂ ਦੇ ਨੁਮਾਇੰਦੇ ਬਾਬਾ ਸੁੱਖਾ ਸਿੰਘ ਨਾਲ ਮੁਲਾਕਾਤ ਕੀਤੀ।ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਅਤੇ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਨਾਲ ਬੈਠਕ ਕਰ ਚੁੱਕੇ ਹਨ।ਅੱਜ ਉਹਨਾਂ ਨੇ ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮੁੱਖ ਅਸਥਾਨ ਸੁਰਸਿੰਘ ਵਿਖੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਸਮੇਤ ਪੁੱਜੇ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਨਾਲ ਵਿਚਾਰ-ਚਰਚਾ ਕੀਤੀ।
ਇਸ ਮੌਕੇ ਲੌਂਗੋਵਾਲ ਨਾਲ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਮੈਂਬਰ ਭਾਈ ਮਨਜੀਤ ਸਿੰਘ, ਗੁਰਬਚਨ ਸਿੰਘ ਕਰਮੂੰਵਾਲਾ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਹਰਜਿੰਦਰ ਸਿੰਘ ਆਦਿ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media