Sunday, August 2, 2026

ਅੱਜ 93 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਤੋਂ ਮੁਕਤ 152 ਵਿਅਕਤੀ ਪਰਤੇ ਘਰਾਂ ਨੂੰ

ਜਿਲਾ ਅੰਮ੍ਰਿਤਸਰ ਵਿੱਚ ਕੁੱਲ ਐਕਟਿਵ ਕੇਸ 928, ਕਰੋਨਾ ਨਾਲ 4 ਵਿਅਕਤੀਆਂ ਦੀ ਹੋਈ ਮੋਤ

ਅੰਮ੍ਰਿਤਸਰ, 8 ਅਕਤੂਬਰ ( ਸੁਖਬੀਰ ਸਿੰਘ)- ਜਿਲਾ ਅੰਮ੍ਰਿਤਸਰ ਵਿੱਚ ਅੱਜ 93 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 152 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 9596 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।
                ਇਸ ਸਬੰਧੀ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਡਾ. ਮਦਨ ਮੋਹਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 928 ਐਕਟਿਵ ਕੇਸ ਹਨ।ਹੁਣ ਤੱਕ 404 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ 4 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ ਹੈ।
                    ਉਨਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ।ਉਨਾਂ ਕਿਹਾ ਕਿ ਸਾਨੂੰ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਹੀ ਅਸੀਂ ਕਰੋਨਾ ਵਾਈਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ।ਨੋਡਲ ਅਫ਼ਸਰ ਨੇ ਦੱਸਿਆ ਕੋਰੋਨਾ ਦੇ ਲੱਛਣਾਂ ਵਿੱਚ ਤਜ਼ ਬੁਖ਼ਾਰ, ਖਾਂਸੀ, ਜੁਕਾਮ ਅਤੇ ਸਾਹ ਦੀ ਤਕਲੀਫ ਸ਼ਾਮਲ ਹਨ।ਜੇਕਰ ਸਮੇਂ ਸਿਰ ਟੈਸਟ ਕਰਵਾ ਕੇ ਡਾਕਟਰ ਕੋਲੋਂ ਦਵਾਈ ਲੈ ਲਈ ਘਰ ‘ਚ ਇਕਤਵਾਸ ਕਰ ਲ਼ਿਆ ਜਾਵੇ ਤਾਂ ਪਰਿਵਾਰ ਦੀ ਜਾਨ ਬਚ ਸਕਦੀ ਹੈ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …