Monday, July 27, 2026

ਕੋਵਿਡ-19 ਪੈਰਾਮੈਡੀਕਲ ਸਟਾਫ ਵਲੰਟੀਅਰ ਨੇ ਜਿਲ੍ਹਾ ਪ੍ਰਸ਼ਾਸ਼ਨ ਨੂੰ ਦਿੱਤਾ ਮੰਗ ਪੱਤਰ

ਸੰਗਰੂਰ, 9 ਅਕਤੂਬਰ (ਜਗਸੀਰ ਲੌਂਗੋਵਾਲ) – ਨੋਵਲ ਕਰੋਨਾ ਵਾਇਰਸ ਕੋਵਿਡ-19 ਪੈਰਾਮੈਡੀਕਲ ਸਟਾਫ ਸੰਗਰੂਰ ਵਲੰਟੀਅਰ (ਪੰਜਾਬ) ਵਲੋਂ ਜਿਲ੍ਹਾ ਪ੍ਰਸ਼ਾਸ਼ਨ ਰਾਹੀਂ ਮੁੱਖ ਮੰਤਰੀ ਪੰਜਾਬ ਸਰਕਾਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ, ਡਿਪਟੀ ਕਮਿਸ਼ਨਰ ਸੰਗਰੂਰ, ਸਿਵਲ ਸਰਜਨ ਸੰਗਰੂਰ ਨੂੰ ਮੰਗ ਪੱਤਰ ਦਿੱਤਾ ਗਿਆ।ਪ੍ਰਧਾਨ ਹਰਦੀਪ ਸਿੰਘ ਨੇ ਕਿਹਾ ਕਿ ਜਦੋਂ ਕਰੋਨਾ ਮਹਾਂਮਾਰੀ ਚਰਨ ਸੀਮਾ ‘ਤੇ ਸੀ, ਉਸ ਦੌਰਾਨ ਕਰੋਨਾ ਮਰੀਜ਼ਾਂ ਦੀ ਦੇਖਭਾਲ ਲਈ ਭਾਰਤ ਸਰਕਾਰ ਵਲੋਂ ਕੋਵਿਡ-19 ਪੈਰਾਮੈਡੀਕਲ ਸਟਾਫ ਦੀ ਭਰਤੀ ਕੀਤੀ ਗਈ ਸੀ।ਜੋ ਪੰਜਾਬ ਦੇ ਵੱਖ-ਵੱਖ ਹਸਪਤਾਲਾਂ, ਕੋਵਿਡ ਸੈਂਟਰਾਂ ਪਿਛਲੇ ਕਰੀਬ 4 ਮਹੀਨਿਆਂ ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ, ਹੁਣ ਪੰਜਾਬ ਸਰਕਾਰ ਵਲੋਂ ਬੇਰੁਜ਼ਗਾਰ ਕਰ ਦਿੱਤਾ ਗਿਆ ਹੈ।
                ਰਮਨਦੀਪ ਸਿੰਘ ਨੇ ਕਿਹਾ ਕਿ ਜੋ ਪੈਰਾਮੈਡੀਕਲ ਸਟਾਫ ਦੀ ਭਰਤੀ ਕੱਢੀਗਈ ਹੈ, ਇਸ ਤੋਂ ਜ਼ਾਹਿਰ ਹੁੰਦਾ ਹੈ ਕਿ ਪੰਜਾਬ ਸਰਕਾਰ ਨੂੰ ਸਰਕਾਰੀ ਹਸਪਤਾਲਾਂ ਵਿੱਚ ਸਟਾਫ ਦੀ ਜਰੂਰਤ ਹੈ।ਇਸ ਲਈ ਸਰਕਾਰ ਤੋਂ ਮੰਗ ਹੈ ਕਿ ਕਰੋਨਾ ਮਹਾਂਮਾਰੀ ‘ਚ ਕੰਮ ਕਰਨ ਬਦਲੇ ਉਨਾਂ ਨੂੰ ਖਾਲੀ ਪਈਆਂ ਪੋਸਟਾਂ ‘ਤੇ ਤੁਰੰਤ ਰੱਖਿਆ ਜਾਵੇ।ਜੇਕਰ ਸਰਕਾਰ ਨੇ ਉਨਾਂ ਦੀ ਗੱਲ ਨਾ ਸੁਣੀ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਤਿੱਖਾ ਕੀਤਾ ਜਾਵੇਗਾ।ਉਨਾਂ ਕਿਹਾ ਕਿ ਸਮੂਹ ਜਿਲ੍ਹਾ ਕਮੇਟੀ ਨੇ ਕਿਸਾਨ ਜਥੇਬੰਦੀਆਂ ਦੇ ਪੰਜਾਬ ਵਿੱਚ 2 ਘੰਟੇ ਬੰਦ ਦੇ ਸੱਦੇ ‘ਤੇ ਆਪਣੇ ਸਾਥੀਆਂ ਸਮੇਤ ਪਹੁੰਚ ਕੇ ਕਿਸਾਨਾਂ ਦਾ ਸਮਰਥਨ ਕੀਤਾ।
                   ਇਸ ਮੌਕੇ ਮਨਿੰਦਰਪਾਲ ਸਿੰਘ ਅਮਰਿੰਦਰ ਸਿੰਘ, ਗੁਰਮੇਲ ਕੌਰ, ਬੇਅੰਤ ਕੌਰ, ਚਮਕੌਰ ਸਿੰਘ, ਰਾਕੇਸ਼ ਸ਼ਰਮਾ, ਮਨਜੀਤ ਕੌਰ, ਗੁਰਜੀਤ ਕੌਰ, ਗੁਰਵਿੰਦਰ ਕੌਰ, ਸਤਨਾਮ ਸਿੰਘ, ਗਗਨਦੀਪ ਕੌਰ, ਅਕਾਸ਼ਦੀਪ, ਰਮਨਦੀਪ ਕੌਰ, ਰਮਨਦੀਪ ਸਿੰਘ, ਹਰਵਿੰਦਰ ਕੌਰ, ਸੰਦੀਪ ਕੌਰ, ਹਰਪ੍ਰੀਤ ਕੌਰ, ਡਿੰਪਲਜੀਤ ਕੌਰ, ਮਨਿੰਦਰ ਕੌਰ, ਅਮਨਦੀਪ ਕੌਰ, ਕੁਲਵਿੰਦਰ ਕੌਰ, ਹਰਪ੍ਰੀਤ ਸਿੰਘ ਆਦਿ ਮੈਂਬਰ ਹਾਜ਼ਰ ਸਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …