Monday, July 27, 2026

ਅੱਜ 93 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 3 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ

ਜਿਲਾ ਅੰਮ੍ਰਿਤਸਰ ਵਿੱਚ ਕੁੱਲ ਐਕਟਿਵ ਕੇਸ 882, ਕੋਰੋਨਾ ਮੁਕਤ ਹੋਏ 136 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 93 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 136 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 9732 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 882 ਕਰੋਨਾ ਐਕਟਿਵ ਕੇਸ ਹਨ।ਹੁਣ ਤੱਕ 407 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਅੱਜ 3 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ ਹੈ।
                     ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।ਸਾਨੂੰ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਹੀ ਅਸੀਂ ਕਰੋਨਾ ਵਾਇਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ।ਡਾ. ਅਮਰਜੀਤ ਸਿੰਘ ਨੇ ਦੱਸਿਆ ਕੋਰੋਨਾ ਦੇ ਲੱਛਣਾਂ ਵਿੱਚ ਤੇਜ਼ ਬੁਖ਼ਾਰ, ਖਾਂਸੀ, ਜੁਕਾਮ ਅਤੇ ਸਾਹ ਦੀ ਤਕਲੀਫ ਮੁੱਖ ਤੌਰ ‘ਤੇ ਸ਼ਾਮਲ ਹਨ।ਜੇਕਰ ਸਮੇਂ ਸਿਰ ਟੈਸਟ ਕਰਵਾ ਕੇ ਡਾਕਟਰ ਕੋਲੋਂ ਦਵਾਈ ਲੈ ਕੇ ਆਪਣੇ ਆਪ ਨੂੰ ਘਰ ‘ਚ ਇਕਾਂਤਵਾਸ ਕਰ ਲਿਆ ਜਾਵੇ ਤਾਂ ਪਰਿਵਾਰ ਦੀ ਜਾਨ ਬਚ ਸਕਦੀ ਹੈ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …