Monday, July 27, 2026

ਪੰਜਾਬ ਬੰਦ ਨੂੰ ਲੈ ਕੇ ਦਲਿਤ ਸੰਗਠਨਾਂ ਨੇ ਕੀਤੀ ਤਿਆਰ ਰੂਪ ਰੇਖਾ – ਸਾਬੀ ਗਿੱਲ

ਅੰਮ੍ਰਿਤਸਰ, 9 ਅਕਤੂਬਰ (ਸੰਧੂ) – ਦਲਿਤ ਸੰਗਠਨਾਂ ਵਲੋਂ ਦਿੱਤੇ ਗਏ 10 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਬਾਬਾ ਜੀਵਨ ਸਿੰਘ ਸ਼ਕਤੀ ਸੈਨਾ ਦੇ ਵੱਲੋਂ ਰੂਪ ਰੇਖਾ ਤਿਆਰ ਕਰ ਲਈ ਗਈ ਹੈ।ਗੁਰਿੰਦਰ ਸਿੰਘ ਸਾਬੀ ਗਿੱਲ ਨੇ ਦੱਸਿਆ ਕਿ 10 ਅਕਤੂਬਰ ਨੂੰ ਦੁਪਿਹਰ 12 ਵਜੇ ਚੌਂਕ ਰਤਨ ਸਿੰਘ ਵਿਖੇ ਯੂ.ਪੀ ਦੇ ਮੁੱਖ ਮੰਤਰੀ ਯੋਗੀ ਆਦਿਤਯ ਨਾਥ ਦਾ ਪੁਤਲਾ ਫੂਕਿਆ ਜਾਵੇਗਾ।ਉਨ੍ਹਾਂ ਸਮੁੱਚੇ ਦਲਿਤ ਸੰਗਠਨਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਏ ਰੱਖਣ ਦੀ ਅਪੀਲ ਕਰਦਿਆਂ ਰਾਜ ਦੇ ਸਮੁੱਚੇ ਕਾਰੋਬਾਰੀਆਂ, ਦੁਕਾਨਦਾਰਾਂ, ਟ੍ਰਾਸਪੋਰਟਰਾਂ ਆਦਿ ਨੂੰ ਵੀ ਆਪਣਾ ਯੋਗਦਾਨ ਦੇਣ ਦੀ ਅਪੀਲ ਕੀਤੀ ਹੈ।ਸਾਬੀ ਗਿੱਲ ਨੇ ਅੱਗੇ ਦੱਸਿਆ ਕਿ ਬੰਦ ਦੀ ਸਫਲਤਾ ਨੂੰ ਲੈ ਕੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।
                    ਇਸ ਮੌਕੇ ਅਭੀ ਕਲਿਆਣ, ਐਡਵੋਕੇਟ ਰਾਜਬਰਿੰਦਰ ਚੀਦਾ, ਗਗਨਦੀਪ ਸਿੰਘ, ਬਿਕਰਮਜੀਤ ਸਿੰਘ, ਰਣਜੀਤ ਸਿੰਘ, ਬਲਵਿੰਦਰ ਸਿੰਘ ਕਾਲਾ, ਕਾਰਤਿਕ ਟੋਗ ਆਦਿ ਹਾਜ਼ਰ ਸਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …