ਅੰਮ੍ਰਿਤਸਰ, 10 ਅਕਤੂਬਰ- (ਗੁਰਪ੍ਰੀਤ ਸਿੰਘ) – ਸਿੱਖ ਵਿਦਵਾਨ ਭਾਈ ਹਰਿਸਿਮਰਨ ਸਿੰਘ ਨੇ ਆਪਣੀ ਨਵ-ਰਚਿਤ ਪੁਸਤਕ ‘ਖਾਲਸਾ ਨੀਤੀ ਸ਼ਾਸਤਰ-ਰਾਜ
ਕਰੇਗਾ ਖਾਲਸਾ ਦੇ ਵਿਸਮਾਦੀ ਗਲੋਬਲ ਪਸਾਰ’ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਭੇਟ ਕੀਤੀ।550 ਤੋਂ ਵੱਧ ਪੰਨਿਆਂ ਦੀ ਇਸ ਪੁਸਤਕ ਵਿੱਚ ਲੇਖਕ ਨੇ ਸਿੱਖ ਪੰਥ ਦੇ ਅੰਤਰ-ਸਬੰਧਿਤ ਮਿਸ਼ਨਾਂ ਲਈ ਇਕ ਨੀਤੀਗਤ ਕਾਰਜਯੋਜਨਾ ਨੂੰ ਪੇਸ਼ ਕੀਤਾ ਹੈ।ਇਸ ਸਮੇਂ ਭਾਈ ਹਰਿਸਿਮਰਨ ਸਿੰਘ ਨੇ ਕਿਹਾ ਕਿ ਸਿੱਖ ਪੰਥ ਆਪਣੇ ਇਤਿਹਾਸ ਵਿਚ ਕਈ ਉਤਰਾਵਾਂ ਚੜ੍ਹਾਵਾਂ ਦਾ ਸਾਹਮਣਾ ਕਰਦਾ ਹੋਇਆ ਪੰਜਾਬ ਤੋਂ ਭਾਰਤ ਅਤੇ ਫਿਰ ਵਿਸ਼ਵ ਵਿਚ ਫੈਲ ਚੁੱਕਾ ਹੈ।ਸਿੱਖਾਂ ਨੇ ਅੱਜ ਵਿਸ਼ਵ ਸ਼ਹਿਰੀ ਹੋਣ ਕਾਰਨ ਆਪਣੀਆਂ ਗਲੋਬਲ ਜ਼ਿੰਮੇਵਾਰੀਆਂ ਵੀ ਨਿਭਾਉਣੀਆਂ ਹਨ।ਇਸੇ ਨੂੰ ਸੇਧਿਤ ਹੀ ਪੁਸਤਕ ‘ਚ ਵੱਖ-ਵੱਖ ਪਹਿਲੂਆਂ ’ਤੇ ਚਰਚਾ ਕੀਤੀ ਗਈ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਅਕਾਲੀ ਆਗੂ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਜੂਨੀਅਰ ਮੀਤ ਪ੍ਰਧਾਨਗੁਰਬਖ਼ਸ਼ ਸਿੰਘ ਖ਼ਾਲਸਾ, ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਮੈਂਬਰ ਭਾਈ ਰਾਮ ਸਿੰਘ, ਭਗਵੰਤ ਸਿੰਘ ਸਿਆਲਕਾ, ਗੁਰਪ੍ਰੀਤ ਸਿੰਘ ਝੱਬਰ, ਹੈਡ ਗ੍ਰੰਥੀ ਭਾਈ ਮਲਕੀਤ ਸਿੰਘ, ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਮੈਨੇਜਰ ਮੁਖਤਾਰ ਸਿੰਘ, ਜਸਪਾਲ ਸਿੰਘ ਢੱਡੇ, ਦਰਸ਼ਨ ਸਿੰਘ ਪੀ.ਏ. ਆਦਿ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media