ਪਠਾਨਕੋਟ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਹਦਾਇਤ ਕੀਤੀ ਜਾ ਰਹੀ ਹੈ
ਕਿ ਕਿਸੇ ਵੀ ਤਰ੍ਹਾਂ ਦੇ ਲੱਛਣ ਹੋਣ ਤੇ ਬਿਨ੍ਹਾਂ ਦੇਰੀ ਕੀਤਿਆਂ ਲੋਕ ਸਰਕਾਰੀ ਹਸਪਤਾਲ ਵਿੱਚ ਕਰੋਨਾ ਦਾ ਟੈਸਟ ਕਰਵਾਉਣ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਇਹ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਬਿਨ੍ਹਾਂ ਲੱਛਣ ਵਾਲੇ ਕਰੋਨਾ ਪੀੜਤ ਲੋਕਾਂ ਨੂੰ ਹੁਣ ਆਪਣੇ ਹੀ ਘਰ੍ਹਾਂ ਵਿੱਚ ਇਕਾਂਤਵਾਸ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਇੱਕ ਖਤਰਨਾਕ ਮਹਾਂਮਾਰੀ ਹੈ ਇਸ ਲਈ ਜੇਕਰ ਕਿਸੇ ਵਿਅਕਤੀ ਵਿੱਚ ਕੋਰੋਨਾ ਸਬੰਧੀ ਲੱਛਣ ਪਾਏ ਜਾਂਦੇ ਹਨ ਤਾਂ ਉਸ ਨੂੰ ਆਪਣੇ ਟੈਸਟ ਲਈ ਖੁਦ ਸਰਕਾਰੀ ਸਿਹਤ ਸੰਸਥਾ ਵਿੱਚ ਜਾਣਾ ਚਾਹੀਦਾ ਹੈ ਤਾਂ ਜੋ ਉਸ ਦਾ ਮਾਹਰ ਡਾਕਟਰਾਂ ਵਲੋਂ ਸਹੀ ਇਲਾਜ਼ ਕੀਤਾ ਜਾ ਸਕੇ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media