ਸੰਗਰੂਰ, 10 ਅਕਤੂਬਰ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲੇ `ਚ ਅੱਜ ਮਿਸ਼ਨ ਫਤਿਹ ਤਹਿਤ 14 ਪਾਜ਼ਟਿਵ
ਮਰੀਜ਼ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਹੋਮ ਆਈਸੋਲੇਸ਼ਨ ਤੋਂ ਸਿਹਤਯਾਬ ਹੋਏ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ ਘਰਾਂ ਨੂੰ ਪਰਤਣ ਵਾਲਿਆ `ਚੋਂ 14 ਮਰੀਜ਼ ਹੋਮ ਆਈਸੋਲੇਸ਼ਨ ਤੋਂ ਸਿਹਤਯਾਬ ਹੋਏ ਹਨ।ਸਿਹਤਯਾਬ ਹੋਏ ਮਰੀਜ਼ਾਂ ਨੂੰ ਡਾਕਟਰੀ ਟੀਮਾ ਵਲੋਂ ਆਲੇ-ਦੁਆਲੇ ਦੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੀ ਸਾਵਧਾਨੀਆਂ ਅਤੇ ਬਚਾਅ ਬਾਰੇ ਜਾਗਰੂਕ ਕਰਨ ਦੀ ਅਪੀਲ ਕੀਤੀ।
ਉਨਾਂ ਕਿਹਾ ਕਿ ਰੋਜ਼ਾਨਾ ਕਰੋਨਾ ਪਾਜ਼ਟਿਵ ਮਰੀਜ਼ਾਂ ਦਾ ਠੀਕ ਹੋਣਾ ਚੰਗੀ ਗੱਲ ਹੈ, ਪਰੰਤੂ ਬਾਵਜ਼ੂਦ ਕੋਰੋਨਾ ਸਾਵਧਾਨੀਆਂ ਦਾ ਧਿਆਨ ਰੱਖਣਾ ਅਤੇ ਸਮੇਂ ਨਾਲ ਕੋਵਿਡ-19 ਦੀ ਜਾਂਚ ਕਰਵਾਉਣਾ ਹੋਰ ਵੀ ਜ਼ਿਆਦਾ ਸਮਝਦਾਰੀ ਹੈ। ਉਨਾਂ ਕਿਹਾ ਕਿ ਲੋਕਾਂ ਨੂੰ ਘਰੋਂ ਬਾਹਰ ਜਾਣ ਵੇਲੇ ਮਾਸਕ ਦੀ ਵਰਤੋਂ ਲਾਜ਼ਮੀ ਕਰਨੀ ਚਾਹੀਦੀ ਹੈ ਅਤੇ ਸਾਮਾਜਿਕ ਦੂਰੀ ਦਾ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media