ਜਿਲ੍ਹਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 826, ਕੋਰੋਨਾ ਮੁਕਤ 121 ਵਿਅਕਤੀ ਪਰਤੇ ਘਰਾਂ ਨੂੰ
ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ‘ਚ ਅੱਜ 69 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਿਟਵ ਆਈ ਹੈ ਅਤੇ 121 ਲੋਕ
ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 9853 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਹ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਤੋਂ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 826 ਐਕਟਿਵ ਕੇਸ ਹਨ।ਹੁਣ ਤੱਕ 411 ਲੋਕਾਂ ਦੀ ਕਰੋਨਾ ਪਾਜ਼ਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਅੱਜ ਵੀ 4 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ ਹੈ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਬਹੁਤ ਜਰੂਰੀ ਹੈ, ਤਾਂ ਹੀ ਅਸੀਂ ਕਰੋਨਾ ਵਾਇਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ। ਡਾ. ਅਮਰਜੀਤ ਸਿੰਘ ਨੇ ਦੱਸਿਆ ਕੋਰੋਨਾ ਦੇ ਲੱਛਣਾਂ ਵਿੱਚ ਤੇਜ਼ ਬੁਖ਼ਾਰ, ਖਾਂਸੀ, ਜ਼ੁਕਾਮ ਅਤੇ ਸਾਹ ਦੀ ਤਕਲੀਫ ਮੁੱਖ ਤੌਰ ‘ਤੇ ਸ਼ਾਮਲ ਹਨ।ਜੇਕਰ ਸਮੇਂ ਸਿਰ ਟੈਸਟ ਕਰਵਾ ਕੇ ਦਵਾਈ ਲੈਣ ਉਪਰੰਤ ਕੇ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਲੈਣ ਨਾਲ ਪਰਿਵਾਰ ਦੀ ਜਾਨ ਬਚ ਸਕਦੀ ਹੈ।
Punjab Post Daily Online Newspaper & Print Media