Tuesday, November 24, 2026

16 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਹੁਣ 26 ਅਕਤੂਬਰ ਨੂੰ

ਅੰਮ੍ਰਿਤਸਰ, 11 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪਹਿਲਾਂ ਵੈਬਸਾਈਟ `ਤੇ ਅਪਲੋਡ ਕੀਤੀਆਂ ਸਮੈਸਟਰ ਦੂਜਾ, ਚੌਥਾ ਆਦਿ ਰੀ-ਅਪੀਅਰ ਦੀਆਂ ਡੇਟ-ਸ਼ੀਟਾਂ ਵਿਚੋਂ ਮਿਤੀ 16 ਅਕਤੂਬਰ ਦਿਨ ਸ਼ੁਕਰਵਾਰ ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਿਮੈਸਟਰ ਥਿਊਰੀ ਦੀਆਂ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਜਾਂਦੀਆਂ ਹਨ।
                          ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾ ਪ੍ਰੋ. ਮਨੋਜ ਕੁਮਾਰ ਨੇ ਦੱਸਿਆ ਕਿ ਹੁਣ ਇਹ ਪ੍ਰੀਖਿਆਵਾਂ 26 ਅਕਤੂਬਰ ਦਿਨ ਸੋਮਵਾਰ ਨੂੰ ਹੋਣਗੀਆਂ।ਉਨ੍ਹਾਂ ਕਿਹਾ ਕਿ ਪ੍ਰੀਖਿਆ ਦਾ ਸਮਾਂ ਅਤੇ ਕੇਂਦਰ ਪਹਿਲਾਂ ਵਾਲੇ ਹੀ ਰਹਿਣਗੇ।ਹੋਰ ਵਧੇਰੇ ਜਾਣਕਾਰੀ ਲਈ ਰੋਲ ਨੰਬਰ ਸਲਿਪ ਜਾਂ ਹਾਲ ਟਿਕਟ `ਤੇ ਦਰਸਾਏ ਪ੍ਰੀਖਿਆ ਕੇਂਦਰ ਵਾਲੇ ਕਾਲਜ ਨਾਲ ਸੰਪਰਕ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਇਸ ਸਬੰਧੀ ਸੂਚਨਾ ਯੂਨੀਵਰਸਿਟੀ ਵੈਬਸਾਈਟ ਦੇ ਮੁੱਖ ਪੰਨੇ ਉਪਰ ਵੀ ਉਪਲਬਧ ਹੋਵੇਗੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …