ਕਪੂਰਥਲਾ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਰੋਨਾ ਦੀ ਮਹਾਂਮਾਰੀ ਕਾਰਨ ਸਿਖਲਾਈ ਗਤੀਵਿਧੀਆਂ ਵਿੱਚ ਆਈ ਖੜੋਤ ਨੂੰ ਤੋੜਨ ਲਈ ਡੇਅਰੀ ਵਿਕਾਸ
ਵਿਭਾਗ ਵਲੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਘਰੇ ਬੈਠੇ ਹੀ ਆਨਲਾਈਨ ਸਿਖਲਾਈ ਦੇਣ ਲਈ ਅਗਲਾ ਬੈਚ 19 ਅਕਤੂਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।
ਦਵਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਕਪੂਰਥਲਾ ਨੇ ਦੱਸਿਆ ਕਿ ਕੋਵਿਡ 19 ਦੇ ਚੱਲਦਿਆਂ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ ਰਖਾਓ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਚਲਾਏ ਜਾਂਦੇ ਡੇਅਰੀ ਸਿਖਲਾਈ ਪ੍ਰੋਗਰਾਮ ਕੋਵਿਡ ਦੀ ਮਹਾਂਮਾਰੀ ਕਰਕੇ ਬੰਦ ਹੋ ਗਏ ਸਨ ਜੋ ਕਿ ਹੁਣ ਕਿਸਾਨਾਂ/ਦੁੱਧ ਉਤਪਾਦਕਾਂ ਦੀ ਸਹੂਲਤ ਲਈ ਮੁੜ ਤੋਂ ਆਨਲਾਈਨ ਸ਼ੁਰੂ ਕੀਤੇ ਗਏ ਹਨ।
ਉਹਨਾਂ ਨੇ ਕਿਹਾ ਕਿ ਉਹ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਵੈਟਨਰੀ ਪੋਲੀ ਕਲੀਨਿਕ, ਨੇੜੇ ਚਾਰ ਬੱਤੀ ਚੌਕ ਕਪੂਰਥਲਾ ਵਿਖੇ ਜਾਂ ਫੋਨ ਨੰ: 01822_230255 ਤੇ ਆਪਣੇ ਆਪ ਨੂੰ ਰਜਿਸਟਰ ਕਰਨ ਲਈ ਸੰਪਰਕ ਕਰ ਸਕਦੇ ਹਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media