Monday, September 28, 2026

ਜਿਲ੍ਹੇ ਨੂੰ ਕਰੋਨਾ ਮੁਕਤ ਬਣਾਉਣ ਲਈ ਕਰੋਨਾ ਦੇ ਲੱਛਣ ਹੋਣ ‘ਤੇ ਕਰਵਾਓ ਟੈਸਟਿੰਗ – ਸੁਖਵਿੰਦਰ ਸਿੰਘ

ਪਠਾਨਕੋਟ, 12 ਅਕਤੂਬਰ (ਪੰਜਾਬ ਪੋਸਟ ਬਿਊਰੋ) – ਖਜਾਨਾ ਅਫਸ਼ਰ ਪਠਾਨਕੋਟ ਸੁਖਵਿੰਦਰ ਸਿੰਘ ਸੈਣੀ ਨੇ ਦੱਸਿਆ ਹੈ ਕਿ ਕਰੋਨਾ ਬੀਮਾਰੀ ਤੋਂ ਡਰਨ ਦੀ ਲੋੜ ਨਹੀਂ ਬਲਕਿ ਜਾਗਰੂਕ ਹੋਣ ਦੀ ਲੋੜ ਹੈ।ਅਸੀਂ ਸਾਰੇ ਜਾਗਰੁਕ ਹੋਵਾਂਗੇ ਤਾਂ ਇਸ ਬੀਮਾਰੀ ਤੋਂ ਆਪਣੇ ਘਰ, ਆਪਣੇ ਜਿਲ੍ਹੇ, ਅਪਣੇ ਸੂਬੇ ਤੇ ਆਪਣੇ ਦੇਸ਼ ਨੂੰ ਕਰੋਨਾ ਮੁਕਤ ਬਣਾ ਸਕਦੇ ਹਾਂ।ਉਨ੍ਹਾਂ ਕਿਹਾ ਕਿ ਸਾਨੂੰ ਚਾਹੀਦਾ ਹੈ ਕਿ ਅਗਰ ਕਰੋਨਾ ਲੱਛਣ ਨਜਰ ਆਉਂਦੇ ਹਨ ਤਾਂ ਕਰੋਨਾ ਟੈਸਟ ਕਰਵਾਈਏ, ਜੋ ਕਿ ਪੂਰੀ ਤਰ੍ਹਾਂ ਨਾਲ ਮੁਫਤ ਹੈ।
                        ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਿਸ਼ਨ ਫਤਿਹ ਚਲਾ ਕੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।ਇਸ ਲਈ ਹਰੇਕ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਮਾਸਕ ਲਗਾ ਕੇ ਰੱਖੀਏ, ਭੀੜ ਵਾਲੀਆ ਥਾਵਾਂ ‘ਤੇ ਨਾ ਜਾਈਏ, ਸਮਾਜਿਕ ਦੂਰੀ ਬਣਾ ਕੇ ਰੱਖੀਏ ਅਤੇ ਹੱਥਾਂ ਨੂੰ ਬਾਰ ਬਾਰ ਸਾਬਣ ਨਾਲ ਧੋ ਕੇ ਪ੍ਰਸਾਸ਼ਨ ਨੂੰ ਸਹਿਯੋਗ ਦੇਂਦਿਆਂ ਆਪਣੇ ਜਿਲ੍ਹੇ ਨੂੰ ਕਰੋਨਾ ਮੁਕਤ ਕਰਕੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰੀਏ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …