Wednesday, September 16, 2026

ਕਿਸਾਨਾਂ ਨੂੰ ਝੋਨੇ ਦੀ ਖਰੀਦ ਦੀ ਅਦਾਇਗੀ ਦੋ ਦਿਨਾਂ ‘ਚ ਕੀਤੀ ਜਾਵੇਗੀ – ਡਿਪਟੀ ਕਮਿਸ਼ਨਰ

ਜੰਡਿਆਲਾ ਅਤੇ ਰਈਆ ਦਾਣਾ ਮੰਡੀ ਦਾ ਕੀਤਾ ਦੌਰਾ

ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਝੋਨੇ ਦੀ ਖਰੀਦ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਆਉਂਦੇ ਦੋ ਦਿਨਾਂ ਦੇ ਅੰਦਰ ਅੰਦਰ ਕਿਸਾਨਾਂ ਨੂੰ ਝੋਨੇ ਦੀ ਖਰੀਦ ਦੀ ਅਦਾਇਗੀ ਕਰ ਦਿੱਤੀ ਜਾਵੇਗੀ, ਜਿਸ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦਾਣਾ ਮੰਡੀ ਜੰਡਿਆਲਾ ਅਤੇ ਰਈਆ ਦਾ ਦੌਰਾ ਕਰਨ ਸਮੇਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕੀਤਾ।
                ਡੀ.ਸੀ ਖਹਿਰਾ ਨੇ ਦਾਣਾ ਮੰਡੀਆਂ ਦੇ ਦੌਰੇ ਦੌਰਾਨ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੰਡੀਆਂ ਵਿੱਚ ਝੋਨਾ ਵੇਚਣ ਆਏ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਮਾਰਕੀਟ ਕਮੇਟੀ ਅਤੇ ਆੜਤੀਆਂ ਦੇ ਝੋਨੇ ਮਾਪਣ ਦੀ ਮਸ਼ੀਨ ਵਿੱਚ ਕਾਫੀ ਅੰਤਰ ਪਾਇਆ ਜਾਂਦਾ ਹੈ।ਜਿਸ ‘ਤੇ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਝੋਨੇ ਦੀ ਨਮੀ ਜਾਚਣ ਵਾਲੇ ਯੰਤਰਾਂ ਦੀ ਤੁਰੰਤ ਕੈਲਿਬਰੇਸ਼ਨ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦਾ ਸ਼ੰਕਾ ਨਾ ਰਹੇ।
                ਉਨਾਂ ਕਿਹਾ ਕਿ ਕਿਸਾਨ ਝੋਨਾ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਸਰਕਾਰ ਵੱਲੋਂ ਮਿਥਿਆ ਪੂਰਾ ਰੇਟ ਮਿਲ ਸਕੇ। ਉਨ੍ਹਾਂ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਵੀ ਕਿਸਾਨਾਂ ਨੂੰ ਅਪੀਲ ਕੀਤੀ।ਉਨ੍ਹਾਂ ਡਿਪਟੀ ਕਮਿਸ਼ਨਰ ਨੇ ਮਾਰਕੀਟ ਕਮੇਟੀ ਦੇ ਰਜਿਸਟਰਾਂ ਦੀ ਜਾਂਚ ਵੀ ਕੀਤੀ।
                    ਇਸ ਮੌਕੇ ਜਿਲ੍ਹਾ ਖੁਰਾਕ ਤੇ ਸਪਲਾਈ ਅਫਸਰ ਮੈਡਮ ਜਸਜੀਤ ਕੌਰ, ਜਿਲ੍ਹਾ ਮੰਡੀ ਅਫਸਰ ਅਮਨਦੀਪ ਸਿੰਘ, ਸਕੱਤਰ ਮਾਰਕੀਟ ਕਮੇਟੀ ਰਈਆ ਸਵੱਸਤ ਸੌਂਧੀ, ਏ.ਐਸ.ਓ ਜੰਡਿਆਲਾ ਗੁਰੂ ਅਰਸ਼ਦੀਪ ਸਿੰਘ ਵੀ ਹਾਜਰ ਸਨ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …