Monday, November 23, 2026

ਕਾਂਜਲੀ ਵੈਟ ਲੈਂਡ ਦੇ ਨਵੀਨੀਕਰਨ ਦਾ ਕੰਮ ਨਵੰਬਰ ਅੰਤ ਤੱਕ ਮੁਕੰਮਲ ਕਰਨ ਦੇ ਹੁਕਮ

ਡਿਪਟੀ ਕਮਿਸ਼ਨਰ ਵਲੋਂ ਵੈਟਲੈਂਡ ਵਿਖੇ ਵਿਕਾਸ ਕਾਰਜਾਂ ਦਾ ਜਾਇਜ਼ਾ

ਕਪੂਰਥਲਾ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) -ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਨੇ ਕਾਂਜਲੀ ਵੈਟਲੈਂਡ ਦੇ ਸੁੰਦਰੀਕਰਨ ਤੇ ਨਵੀਨੀਕਰਨ ਦਾ ਕੰਮ ਨਵੰਬਰ ਅੰਤ ਤੱਕ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ, ਤਾਂ ਜੋ ਜਿਲ੍ਹੇ ਅੰਦਰ ਸੈਰ ਸਪਾਟੇ ਨੂੰ ਪ੍ਰਫੁਲਿਤ ਕੀਤਾ ਜਾ ਸਕੇ।ਇੱਕ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਾਰਜ਼ਕਾਰੀ ਇੰਜੀਨੀਅਰ ਬਿਸਤ ਦੁਆਬ ਮੰਡਲ, ਜਲੰਧਰ ਨੂੰ ਨਿਰਦੇਸ਼ ਦਿੱਤੇ ਕਿ ਵੈਟਲੈਂਡ ਦੇ ਬਕਾਇਆ ਕੰਮ ਨੂੰ ਜੰਗੀ ਪੱਧਰ ’ਤੇ ਪੂਰਾ ਕੀਤਾ ਜਾਵੇ।
                   ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ 192 ਲੱਖ ਦੀ ਲਾਗਤ ਨਾਲ ਵਾਕ ਵੇਅ, ਸਾਇਕਲ ਟਰੈਕ, ਲਾਈਟਿੰਗ ਦਾ ਕੰਮ 25 ਫੀਸਦੀ ਹੋ ਚੁੱਕਾ ਹੈ, ਜਦਕਿ ਵੈਟਲੈਂਡ ਦੇ ਦੋਹੀਂ ਪਾਸੀਂ 48.74 ਲੱਖ ਦੀ ਲਾਗਤ ਨਾਲ ਰੇਲਿੰਗ ਲਾਉਣ ਦਾ ਕੰਮ 77 ਫੀਸਦੀ ਪੂਰਾ ਹੋ ਚੁੱਕਾ ਹੈ।ਇਸ ਤੋਂ ਇਲਾਵਾ 27.24 ਲੱਖ ਦੀ ਲਾਗਤ ਨਾਲ ਘਰਾਟਾਂ ਦੀ ਮੁਰੰਮਤ ਦਾ ਕੰਮ ਵੀ 20 ਫੀਸਦੀ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।
                ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਉਹ ਇਸ ਸਬੰਧੀ ਪ੍ਰਗਤੀ ਰਿਪੋਰਟ ਹਫਤਾਵਾਰੀ ਰਿਪੋਰਟ ਪੇਸ਼ ਕਰਨ ਅਤੇ ਮਿਥੇ ਸਮੇਂ ‘ਚ ਕੰੰਮ ਨੂੰ ਮੁਕੰਮਲ ਕੀਤੇ ਜਾਣਾ ਯਕੀਨੀ ਬਣਾਉਣ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …