Thursday, September 17, 2026

ਜਿਲਾ ਪੱਧਰੀ ਪੋਸਟਰ ਮੇਕਿੰਗ ਮੁਕਾਬਲਿਆਂ ‘ਚ ਸ਼ਹੀਦ ਮੱਖਣ ਸਿੰਘ ਸਕੂਲ ਦੀ ਵਿਦਿਆਰਥਣ ਦਾ ਤੀਜਾ ਸਥਾਨ

ਪਠਾਨਕੋਟ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ‘ਚ ਜਿਲਾ ਪੱਧਰੀ ਆਨਲਾਈਨ ਪੋਸਟਰ ਮੇਕਿੰਗ ਮੁਕਾਬਲਿਆਂ ਦੇ ਨਤੀਜੇ ਐਲਾਨੇ ਗਏ।ਜਿਸ ਵਿੱਚ ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਸਵਿਤਾ ਨੇ ਜਿਲੇ ਪਠਾਨਕੋਟ ਚੋਂ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।
ਜਿਲਾ ਸਿੱਖਿਆ ਅਧਿਕਾਰੀ ਨੇ ਵਿਦਿਆਰਥਣ ਦੇ ਮਾਤਾ ਪਿਤਾ, ਸਕੂਲ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।ਪ੍ਰਿੰਸੀਪਲ ਸ੍ਰੀਮਤੀ ਮੀਨਮ ਸ਼ਿਖਾ ਨੇ ਦੱਸਿਆ ਕਿ ਵਿਦਿਆਰਥਣ ਦੀ ਇਸ ਸਫਲਤਾ ਲਈ ਗਾਈਡ ਅਧਿਆਪਕ ਬ੍ਰਿਜਰਾਜ (ਕੰਪਿਊਟਰ ਫੈਕਲਟੀ) ਦਾ ਵਡਮੱਲਾ ਯੋਗਦਾਨ ਹੈ।ਪ੍ਰਿੰਸੀਪਲ ਅਤੇ ਸਕੂਲ ਸਟਾਫ ਵਲੋਂ ਵਿਦਿਆਰਥਣ ਸਵਿਤਾ ਨੂੰ ਸਰਟੀਫਿਕੇਟ ਅਤੇ ਯਾਦਗਾਰ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
                   ਇਸ ਮੋਕੇ ਤੇ ਸਤੀਸ਼ ਬਾਲਾ, ਨੀਰੂ ਬਾਲਾ, ਸੀਮਾ ਕਟੋਚ, ਅਜ਼ੂ ਬਾਲਾ ਅਤੇ ਬ੍ਰਿਜ ਰਾਜ ਅਧਿਆਪਕ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …