Tuesday, November 24, 2026

ਐਸ.ਡੀ.ਐਮ ਵਲੋਂ ਸਵੀਪ ਗਤੀਵਿਧੀਆਂ ਸਬੰਧੀ ਮੀਟਿੰਗ

ਕਪੂਰਥਲਾ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਐਸ.ਡੀ.ਐਮ ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ ਵਲੋਂ ਅੱਜ ਕਪੂਰਥਲਾ ਜਿਲੇ ‘ਚ ਸਵੀਪ ਤਹਿਤ ਗਤੀਵਿਧੀਆਂ ਰਾਹੀਂ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਸਬੰਧੀ ਮੀਟਿੰਗ ਕੀਤੀ ਗਈ।ਉਨਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਸਵੀਪ ਪ੍ਰੋਗਰਾਮ ਤਹਿਤ ਨੌਜਵਾਨਾਂ ਨੂੰ ਲੋਕਤੰਤਰੀ ਪ੍ਰਕਿਰਿਆ ਨਾਲ ਜੋੜਨ ਦੇ ਮਕਸਦ ਨਾਲ ਵਿਦਿਅਕ ਸੰਸਥਾਵਾਂ ਅਤੇ ਹੋਰਨਾਂ ਅਦਾਰਿਆਂ ‘ਚ ਸਮਾਗਮ ਕਰਵਾਏ ਜਾਣ ਤੇ ਨੌਜਵਾਨਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾਵੇ।
                   ਉਨਾਂ ਇਹ ਵੀ ਕਿਹਾ ਕਿ ਵੋਟ ਦੀ ਯੋਗ ਵਰਤੋਂ ਲੋਕਤੰਤਰ ਦਾ ਸਭ ਤੋਂ ਅਹਿਮ ਹਿੱਸਾ ਹੈ, ਜਿਸ ਲਈ ਲੋਕਾਂ ਅਤੇ ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਇਸ ਦੀ ਬਿਨਾਂ ਕਿਸੇ ਲਾਲਚ, ਡਰ, ਭੈਅ ਤੋਂ ਵਰਤੋਂ ਕਰਨ ਬਾਰੇ ਪ੍ਰੇਰਿਤ ਕੀਤਾ ਜਾਵੇ। ਮੀਟਿੰਗ ਦੌਰਾਨ ਸਵੀਪ ਕਮੇਟੀ ਦੇ ਮੈਂਬਰ ਤੇ ਵਿਦਿਅਕ ਸੰਸਥਾਵਾਂ ਦੇ ਮੁੱਖੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …