Monday, September 28, 2026

ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਣ ’ਤੇ ਰੋਕ

ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਅੰਮ੍ਰਿਤਸਰ ਦੀ ਹਦੂਦ ਅੰਦਰ ਕੰਬਾਇਨ ਰਾਹੀਂ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਣ ’ਤੇ ਮੁਕੰਮਲ ਰੋਕ ਲਗਾ ਦਿੱਤੀ ਹੈ।ਜਾਰੀ ਹੁਕਮ ’ਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਲਾਗਲੀਆਂ ਫਸਲਾਂ, ਘਰਾਂ, ਦਰੱਖਤਾਂ, ਪਸ਼ੂਆਂ ਵਗੈਰਾ ਨੂੰ ਵੀ ਅੱਗ ਲੱਗਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਕਈ ਵਾਰ ਅਜਿਹੀਆਂ ਦੁਰਘਟਨਾਵਾਂ ਵਾਪਰ ਵੀ ਜਾਂਦੀਆਂ ਹਨ।ਇਸ ਤੋਂ ਇਲਾਵਾ ਅੱਗ ਲੱਗਣ ਨਾਲ ਧਰਤੀ ਵਿਚਲੇ ਤੱਤ ਵੀ ਨਸ਼ਟ ਹੋ ਜਾਂਦੇ ਹਨ ਅਤੇ ਧਰਤੀ ਦੀ ਉਪਜਾਊ ਸ਼ਕਤੀ ’ਤੇ ਵੀ ਮਾੜਾ ਅਸਰ ਪੈਂਦਾ ਹੈ।ਇਹ ਮਨਾਹੀ ਦਾ ਹੁਕਮ 22 ਨਵੰਬਰ 2020 ਤੱਕ ਲਾਗੂ ਰਹੇਗਾ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …