Sunday, September 27, 2026

ਕਪੂਰਥਲਾ ਵਿਖੇ ਖੁੱਲੇਗੀ ਬੀਬੀਆਂ ਦੀ ਦੁਕਾਨ

ਸਵੈ ਸਹਾਇਤਾ ਗਰੁੱਪਾਂ ਨੂੰ ਮਿਲੇਗਾ ਆਪਣੇ ਉਤਪਾਦ ਵੇਚਣ ਲਈ ਪਲੇਟਫਾਰਮ

ਕਪੂਰਥਲਾ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲਾ ਪ੍ਰਸ਼ਾਸ਼ਨ ਵਲੋਂ ਇਕ ਨਿਵੇਕਲੀ ਪਹਿਲ ਕਰਦੇ ਹੋਏ ਸਵੈ ਸਹਾਇਤਾ ਗਰੁੱਪਾਂ ਨਾਲ ਜੁੜੀਆਂ ਔਰਤਾਂ ਦੇ ਉਤਪਾਦਾਂ ਨੂੰ ਵੇਚਣ ਲਈ ਪਲੇਟਫਾਰਮ ਮੁਹੱਈਆ ਕਰਵਾਉਣ ਲਈ ਸ਼ਹਿਰ ‘ਚ ਬੀਬੀਆਂ ਦੀ ਦੁਕਾਨ` ਖੋਲਣ ਦਾ ਫੈਸਲਾ ਕੀਤਾ ਗਿਆ ਹੈ।
                    ਇਸ ਦੁਕਾਨ ਦਾ ਉਦਘਾਟਨ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਅੱਜ 15 ਅਕਤੂਬਰ ਨੂੰ ਕੀਤਾ ਜਾਵੇਗਾ।ਇਸ ਦੀ ਖਾਸੀਅਤ ਇਹ ਹੈ ਕਿ ਜਿਲੇ ‘ਚ ਸਵੈ ਸਹਾਇਤਾ ਨਾਲ ਜੁੜੀਆਂ ਔਰਤਾਂ ਆਪਣੇ ਤੋਂ ਇਲਾਵਾ ਜਿਲਾ ਪ੍ਰਸ਼ਾਸ਼ਨ ਵਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ ਆਦਿ ਰਾਹੀਂ ਵੀ ਸਵੈ ਸਹਾਇਤਾ ਗਰੁੱਪਾਂ ਨਾਲ ਸਬੰਧਿਤ ਔਰਤਾਂ ਆਪਣੇ ਉਤਪਾਦ ਬੀਬੀਆਂ ਦੀ ਦੁਕਾਨ` `ਤੇ ਵੇਚਣ ਲਈ ਦੇ ਸਕਣਗੀਆਂ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …