ਅੰਮ੍ਰਿਤਸਰ, 16 ਅਕਤੂਬਰ (ਦੀਪ ਦਵਿੰਦਰ ਸਿੰਘ) – ਪ੍ਰਸਿੱਧ ਭਾਸ਼ਾ ਵਿਗਿਆਨੀ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਈਸ ਚਾਂਸਲਰ ਡਾ. ਜੋਗਿੰਦਰ ਸਿੰਘ ਪੁਆਰ ਤੇ ਨਾਟਕਕਾਰ ਹੰਸਾ ਸਿੰਘ ਬਿਆਸ ਦੇ ਅਚਾਨਕ ਵਿਛੋੜੇ ‘ਤੇ ਪ੍ਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਮੀਡੀਆ ਨੂੰ ਜਾਰੀ ਇੱਕ ਸਾਂਝੇ ਬਿਆਨ ਵਿੱਚ ਮੀਤ ਪ੍ਰਧਾਨ ਰਮੇਸ਼ ਯਾਦਵ, ਜਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਸੰਧੂ, ਜਨਰਲ ਸਕੱਤਰ ਗੁਰਬਾਜ ਛੀਨਾ, ਕੇਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਧਰਵਿੰਦਰ ਸਿੰਘ ਔਲਖ ਨੇ ਕਿਹਾ ਹੈ ਕਿ ਦੋਨਾਂ ਸ਼ਖਸੀਅਤਾਂ ਨੇ ਆਪਣੇ ਖੇਤਰ ਵਿੱਚ ਵਡਮੁੱਲਾ ਕੰਮ ਕੀਤਾ, ਜਿਸ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।ਇਸੇ ਦੌਰਾਨ ਕਮਲ ਗਿੱਲ, ਗੁਰਦੇਵ ਸਿੰਘ ਮਹਿਲਾਂਵਾਲਾ, ਹਰਜੀਤ ਸਿੰਘ ਸਰਕਾਰੀਆ, ਕਮਲਜੀਤ ਕੌਰ ਜੱਸਲ, ਜਸਵਿੰਦਰ ਕੌਰ ਜੱਸੀ, ਦਿਲਬਾਗ ਸਿੰਘ ਸਰਕਾਰੀਆ ਆਦਿ ਵਲੋਂ ਵੀ ਦੋਨਾਂ ਹਸਤੀਆਂ ਦੇ ਵਿਛੋੜੇ ‘ਤੇ ਸੰਵੇਦਨਾ ਪ੍ਰਗਟਾਈ ਗਈ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media