ਧੂਰੀ, 16 ਅਕਤੂਬਰ (ਪ੍ਰਵੀਨ ਗਰਗ) – ਡਿਪਟੀ ਕਮਿਸ਼ਨਰ ਸੰਗਰੂਰ, ਮੁੱਖ ਚੋਣ ਕਮਿਸ਼ਨਰ ਪੰਜਾਬ ਅਤੇ ਜ਼ਿਲਾ ਸਿੱਖਿਆ ਅਫਸਰ ਸੰਗਰੂਰ ਦੀ ਅਗੁਵਾਈ ਹੇਠ
ਅਧਿਆਪਕ ਦਿਵਸ ਮੌਕੇ ਚੋਣ ਤਜ਼ਰਬਿਆਂ ਅਤੇ ਕੋਵਿਡ-19 ਵਿਸ਼ੇ ਨਾਲ ਸਬੰਧਤ ਰਾਜ ਪੱਧਰੀ ਲੇਖ ਮੁਕਾਬਲ਼ਿਆਂ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰਹੇੜੀ ਦੀ ਅਧਿਆਪਕਾ ਸਰਬਜੀਤ ਕੌਰ ਨੇ ਜ਼ਿਲੇ ਵਿੱਚੋਂ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ।
ਸਰਬਜੀਤ ਕੌਰ ਦੀ ਇਸ ਪ੍ਰਾਪਤੀ ‘ਤੇ ਡਿਪਟੀ ਕਮਿਸ਼ਨਰ ਸੰਗਰੂਰ ਰਾਮ ਵੀਰ, ਏ.ਡੀ.ਸੀ ਸੰਗਰੂਰ ਅਨਮੋਲ ਸਿੰਘ ਧਾਲੀਵਾਲ ਅਤੇ ਯੁਵਕ ਸੇਵਾਵਾਂ ਦੇ ਸਹਾਇਕ ਡਾਇਰੈਕਟਰ ਅਰੁਣ ਗਰਗ ਵੱਲੋਂ ਸਰਬਜੀਤ ਕੌਰ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਜ਼ਿਕਰਯੋਗ ਹੈ ਕਿ ਸਰਬਜੀਤ ਕੌਰ ਨੇ ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਅਤੇ ਵਿਦਿਆਰਥੀਆਂ ਦਾ ਮਨੋਬਲ ਉੱਚਾ ਚੁੱਕਣ ਲਈ ਅਨੇਕਾਂ ਆਰਟੀਕਲ ਲਿਖੇ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media