ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ) – ਸ਼ਹਿਰ ਵਾਸੀਆਂ ਨੂੰ ਡੇਂਗੂ ਦੇ ਡੰਗ ਤੋਂ ਬਚਾਉਣ ਲਈ ਜਿਥੇ ਨਗਰ ਨਿਗਮ ਵੱਲੋਂ ਹਰੇਕ ਵਾਰਡ ਵਿੱਚ ਫਾਗਿੰਗ
ਕਰਵਾਈ ਜਾ ਰਹੀ ਹੈ, ਉਥੇ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਪੰਜਾਬ ਨੇ ਵਾਰਡ ਨੰ: 57 ਅਤੇ ਵਾਰਡ ਨੰ: 61 ਵਿੱਚ ਵਧੇਰੇ ਫਾਗਿੰਗ ਕਰਵਾਉਣ ਲਈ ਨਵੀਆਂ ਮਸ਼ੀਨਾਂ ਖਰੀਦਣ ਲਈ 2 ਲੱਖ ਰੁਪਏ ਦਾ ਚੈਕ ਵਾਰਡਾਂ ਦੇ ਕੌਂਸਲਰਾਂ ਨੂੰ ਭੇਂਟ ਕੀਤਾ।
ਸੋਨੀ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਕੋਸ਼ਿਸ਼ਾਂ ਸਦਕਾ ਹੀ ਅਸੀਂ ਕਰੋਨਾ ਮਹਾਂਮਾਰੀ ਤੇ ਜਿੱਤ ਪਾਉਣ ‘ਤੇ ਕਾਮਯਾਬ ਹੋ ਰਹੇ ਹਾਂ ਅਤੇ ਹੁਣ ਸ਼ਹਿਰ ਵਿੱਚ ਕਰੋਨਾ ਮਰੀਜ਼ਾਂ ਦੀ ਗਿਣਤੀ ਕਾਫੀ ਘੱਟ ਹੋ ਗਈ ਹੈ।ਉਨ੍ਹਾਂ ਕਿਹਾ ਕਿ ਹੁਣ ਜਿਲੇ੍ਹ ਵਿੱਚ ਡੇਂਗੂ ਆਪਣੇ ਪੈਰ ਪਸਾਰ ਰਿਹਾ ਹੈ ਜਿਸ ਨੂੰ ਰੋਕਣ ਲਈ ਸਿਹਤ ਵਿਭਾਗ ਅਤੇ ਨਗਰ ਨਿਗਮ ਵਲੋਂ ਵੀ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।
ਇਸ ਮੌਕੇ ਵਿਕਾਸ ਸੋਨੀ ਕੌਂਸਲਰ, ਗੁਰਦੇਵ ਸਿੰਘ ਦਾਰਾ, ਸਰਬਜੀਤ ਸਿੰਘ ਲਾਟੀ ਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media