Sunday, September 27, 2026

ਅੰਮ੍ਰਿਤਸਰ ‘ਚ ਰੋਜ਼ਗਾਰ ਮੇਲਾ 20 ਅਕਤੂਬਰ ਨੂੰ ਲੱਗੇਗਾ – ਏ.ਡੀ.ਸੀ

ਅੰਮ੍ਰਿਤਸਰ, 16 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਅੰਮ੍ਰਿਤਸਰ ਵਲੋਂ 20 ਅਕਤੂਬਰ 2020 ਨੂੰ ਸਥਾਨਕ ਰੋਜ਼ਗਾਰ ਮੇਲਾ ਜ਼ਿਲ੍ਹਾ ਉਦਯੋਗ ਕੇਂਦਰ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੁਧਲ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਨਾਮਵਰ ਕੰਪਨੀਆਂ ਭਾਗ ਲੈਣਗੀਆਂ ਅਤੇ ਇਹ ਰੋਜ਼ਗਾਰ ਮੇਲਾ ਮੁੱਖ ਤੌਰ ‘ਤੇ ਮਕਬੂਲਪੁਰਾ ਅਤੇ ਆਸ ਪਾਸ ਦੇ ਨੌਜਵਾਨਾਂ ਨੂੰ ਰੋਜ਼ਗਾਰ ਦਿਵਾਉਣ ਲਈ ਲਗਾਇਆ ਜਾ ਰਿਹਾ ਹੈ।
                    ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਵੱਖ ਵੱਖ ਕੰਪਨੀਆਂ ਵਲੋਂ ਅੱਠਵੀਂ, ਦੱਸਵੀ, ਬਾਰ੍ਹਵੀ ਪਾਸ ਅਤੇ ਗਰੈਜੂਏਟ ਪ੍ਰਾਰਥੀਆਂ ਦੀ ਵੱਖ ਵੱਖ ਆਸਾਮੀਆਂ ਲਈ ਚੋਣ ਕੀਤੀ ਜਾਵੇਗੀ।ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਦੇ ਡਿਪਟੀ ਸੀ.ਈ.ਓ ਸਤਿੰਦਰ ਸਿੰਘ ਨੇ ਜ਼ਿਲ੍ਹੇ ਦੇ ਨੋਜਵਾਨਾਂ ਨੂੰ ਇਸ ਰੋਜ਼ਗਾਰ ਮੇਲੇ ਵੱਧ ਤੋਂ ਵੱਧ ਗਿਣਤੀ ‘ਚ ਭਾਗ ਲੈਣ ਲਈ ਕਿਹਾ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਅੰਮਿ੍ਰਤਸਰ ਦੇ ਮੋਬਾਇਲ ਨੰਬਰ 99157 89068 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …