Sunday, September 27, 2026

ਆਬਕਾਰੀ ਵਿਭਾਗ ਦੀ ਟੀਮ ਨੇ ਛਾਪੇਮਾਰੀ ਕਰਕੇ ਫੜੀ ਨਜਾਇਜ਼ ਸ਼ਰਾਬ

ਧੂਰੀ, 16 ਅਕਤੂਬਰ (ਪ੍ਰਵੀਨ ਗਰਗ) – ਆਬਕਾਰੀ ਵਿਭਾਗ ਸੰਗਰੂਰ ਦੀ ਟੀਮ ਨੇ ਧੂਰੀ ਵਿਖੇ ਨਜਾਇਜ਼ ਸ਼ਰਾਬ ਫੜਣ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਆਬਕਾਰੀ ਵਿਭਾਗ ਦੇ ਇੰਸਪੈਕਟਰ ਅਮਨਦੀਪ ਸਿੰਘ ਅਤੇ ਰਣਜੀਤ ਸਿੰਘ ਨੇ ਦੱਸਿਆ ਕਿ ਆਬਕਾਰੀ ਵਿਭਾਗ ਵਲੋਂ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਖਿਲਾਫ ਵਿੱਢੀ ਮੁਹਿੰਮ ਦੇ ਚੱਲਦਿਆਂ ਆਬਕਾਰੀ ਵਿਭਾਗ ਦੀ ਟੀਮ ਨੇ ਧੂਰੀ ਵਿਖੇ ਛਾਪੇਮਾਰੀ ਕਰਕੇ ਕ੍ਰਿਸ਼ਨ ਸਾਬਰ ਖਾਂ ਪੁੱਤਰ ਇਕਬਾਲ ਸਿੰਘ ਦੀ ਇੱਕ ਗੱਡੀ ਵਿੱਚੋਂ 66 ਬੋਤਲਾਂ ਹਰਿਆਣਾ ਮਾਰਕਾ ਦੇਸੀ ਸ਼ਰਾਬ ਫੜੀ ਗਈ ਹੈ, ਜਦਕਿ ਕਥਿਤ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ ਹੈ। ਉਹਨਾਂ ਦੱਸਿਆ ਕਿ ਥਾਣਾ ਸਿਟੀ ਧੂਰੀ ਵਿਖੇ ਐਕਸਾਈਜ਼ ਐਕਟ ਅਧੀਨ ਕ੍ਰਿਸ਼ਨ ਸਾਬਰ ਖਾਂ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ ਹੈ।ਆਬਕਾਰੀ ਵਿਭਾਗ ਦੀ ਟੀਮ ਵਿੱਚ ਆਬਕਾਰੀ ਇੰਸਪੈਕਟਰ ਰਾਜੇਸ਼ ਬਾਂਸਲ ਵੀ ਸ਼ਾਮਿਲ ਸਨ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …