Tuesday, November 24, 2026

ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਗੁਰਦੀਪ ਸਿੰਘ ਭਾਟੀਆ ਦੇ ਚਲਾਣੇ ’ਤੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ, 17 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਮੈਂਬਰ ਗੁਰਦੀਪ ਸਿੰਘ ਭਾਟੀਆ ਇੰਦੌਰ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਲੌਂਗੋਵਾਲ ਨੇ ਆਖਿਆ ਕਿ ਗੁਰਦੀਪ ਸਿੰਘ ਭਾਟੀਆ ਨੇ ਲੰਮਾ ਸਮਾਂ ਵੱਖ-ਵੱਖ ਧਾਰਮਿਕ ਸੰਸਥਾਵਾਂ ਅਤੇ ਸਭਾ ਸੁਸਾਇਟੀਆਂ ਦੀ ਪ੍ਰਤੀਨਿਧਤਾ ਕੀਤੀ ਅਤੇ ਗੁਰੂ ਘਰਾਂ ਦੇ ਪ੍ਰਬੰਧਾਂ ਲਈ ਯੋਗਦਾਨ ਪਾਇਆ।ਉਹ ਗੁਰੂ ਘਰ ਪ੍ਰਤੀ ਅਥਾਹ ਸ਼ਰਧਾ ਰੱਖਣ ਵਾਲੀ ਸ਼ਖ਼ਸੀਅਤ ਸਨ।ਲੌਂਗੋਵਾਲ ਨੇ ਭਾਟੀਆ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …